ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ SC ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। 24 ਫਰਵਰੀ ਨੂੰ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਹੁਣ ਤੱਕ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਹੈ।


COMMERCIAL BREAK
SCROLL TO CONTINUE READING


ਸੁਪਰੀਮ ਕੋਰਟ 'ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ 'ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ। ਇਸ ਦੇ ਸਮਰਥਨ ਵਿੱਚ ਉਨ੍ਹਾਂ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮਜੀਠੀਆ ਨੂੰ ਜੇਲ੍ਹ ਵਿੱਚ ਡੱਕਣ ਦੇ ਬਿਆਨ ਵੀ ਦਿੱਤੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕੇਸ ਦਰਜ ਕਰਨ ਲਈ ਏਡੀਜੀਪੀ ਨੂੰ ਕਿਵੇਂ ਬਦਲਿਆ ਗਿਆ।



ਜੇਲ੍ਹ 'ਚ ਦੱਸੀ ਜਾਨ ਦੀ ਧਮਕੀ
ਮਜੀਠੀਆ ਨੇ ਖ਼ੁਦ ਦੱਸਿਆ ਹੈ ਕਿ ਪਟਿਆਲਾ ਜੇਲ 'ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਕਾਲੀ ਨੇਤਾਵਾਂ ਦਾ ਦਾਅਵਾ ਹੈ ਕਿ ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ), ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐੱਫ) ਦੇ ਅੱਤਵਾਦੀਆਂ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਖਤਰਾ ਹੈ। ਇਹ ਗੱਲ ਖੁਫੀਆ ਰਿਪੋਰਟ 'ਚ ਵੀ ਕਹੀ ਗਈ ਹੈ, ਇਸ ਦੇ ਬਾਵਜੂਦ ਮਾਨ ਸਰਕਾਰ ਨੇ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਤਬਦੀਲ ਕਰ ਦਿੱਤਾ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ 'ਤੇ ਮੋਹਾਲੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।



ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰੇਗੀ। ਜਦਕਿ ਐੱਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐੱਸ ਰਾਹੁਲ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐੱਸਪੀ ਰਘੁਵੀਰ ਸਿੰਘ ਅਤੇ ਡੀਐੱਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ। ਜਿਸ 'ਤੇ ਅਕਾਲੀ ਦਲ ਨੇ ਬਦਲਾ ਲੈਣ ਦੇ ਦੋਸ਼ ਲਾਏ ਸਨ। ਉਨ੍ਹਾਂ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਦੀ ਤਰੱਕੀ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ।