ਚੰਡੀਗੜ:  ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ. ਡੀ. ਜੀ. ਪੀ. ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਸਰਦਾਰ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ਵਿਚ ਫਸਾਇਆ ਜਾ ਸਕੇ।


COMMERCIAL BREAK
SCROLL TO CONTINUE READING

 


ਅੱਜ ਇਸ ਮਾਮਲੇ ਨੂੰ ਉਜਾਗਰ ਕਰਦਿਆਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੂੰ ਡੀ. ਜੀ. ਪੀ. ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਸੀਨੀਅਰ ਆਗੂ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਹਰਪ੍ਰੀਤ ਸਿੱਧੂ  ਨੂੰ ਏ. ਜੀ. ਡੀ. ਪੀ. ਜੇਲ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ ਤੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇ।


 


 


ਇਹਨਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਮਨ ਵਿਚ ਇਹ ਖਦਸ਼ਾ ਹੈ ਕਿ ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸ ਵਾਸਤੇ ਕੀਤੀ ਗਈ ਕਿ ਸਰਦਾਰ ਮਜੀਠੀਆ ’ਤੇ ਝੂਠੀ ਬਰਾਮਦਗੀ ਪਾਈ ਜਾ ਸਕੇ। ਉਹਨਾਂ ਕਿਹਾ ਕਿ ਸ੍ਰੀ ਸਿੱਧੂ ਇਕ ਨਾਕਾਬਲ ਅਫਸਰ ਹਨ ਜਿਹਨਾਂ ਨੇ ਸਮੇਂ ਦੀਆਂ ਸਰਕਾਰਾਂ ਨੇ ਮਜੀਠੀਆ ਖਿਲਾਫ ਕਿੜਾਂ ਕੱਢਣ ਲਈ ਵਰਤਿਆ ਤੇ ਹੁਣ ਵੀ ਸਿੱਧੂ ਦੀ ਨਿਯੁਕਤੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ ਸਰਦਾਰ ਮਜੀਠੀਆ ਨੁੰ ਇਕ ਹੋਰ ਮਾਮਲੇ ਵਿਚ ਫਸਾਉਣ ਲਈ ਕੀਤੀ ਹੈ।


 


 


ਅਕਾਲੀ ਆਗੂਆਂ ਨੇ ਕਿਹਾ ਕਿ ਸਰਦਾਰ ਮਜੀਠੀਆ ਤੇ ਸ੍ਰੀ ਹਰਪ੍ਰੀਤ ਸਿੱਧੂ ਦੇ ਪਰਿਵਾਰਾਂ ਵਿਚ ਕਾਫੀ ਦੁਸ਼ਮਣੀ ਬਣੀ ਹੋਈ ਹੈ ਤੇ ਸਿੱਧੂ ਸਾਬਕਾ ਮੰਤਰੀ ਨਾਲ ਕਿੜਾਂ ਕੱਢਣ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੱਧੂ ਸਰਦਾਰ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਤੇ ਪੁਲਿਸ ਅਫਸਰ ਦੀ ਮਾਤਾ ਤੇ ਸਰਦਾਰ ਮਜੀਠੀਆ ਦੀ ਚਾਚੀ ਸਕੀਆਂ ਭੈਣਾਂ ਸਨ। ਉਹਨਾਂ ਕਿਹਾ ਕਿ ਸਿੱਧੂ ਦਾ ਪਰਿਵਾਰ ਸਰਦਾਰ ਮਜੀਠੀਆ ਦੀ ਚਾਚੀ ਦੀ ਮੌਤ ਲਈ ਉਹਨਾਂ ਨੂੰ ਜ਼ਿੰਮੇਵਾਰ ਮੰਨਦਾ ਹੈ।


 


 


WATCH LIVE TV