Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦਫਤਰ ਵਿਖੇ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਸਪਸ਼ਟੀਕਰਨ ਦਿੱਤਾ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Cabinet meeting Live Updates: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ 'ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।


ਪੱਤਰ ਵਿੱਚ ਬਿਕਰਮ ਮਜੀਠੀਆ ਸਮੇਤ 17 ਸਾਬਕਾ ਮੰਤਰੀਆਂ ਦੇ ਨਾਂ ਸ਼ਾਮਲ ਹਨ


ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੱਖ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।


ਇਸ ਪੱਤਰ ਵਿੱਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੇ ਨਾਲ ਡਾ. ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਦੇ ਨਾਂ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ; ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਧਾਇਆ