Bikram Majithia Peshi: ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠਿਆ, ਚਿੱਠੀ ਲਿਖ ਦਿੱਤੀ ਜਾਣਕਾਰੀ
Bikram Majithia Peshi: ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ ।
Bikram Majithia Peshi: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਨਡੀਪੀਐਸ ਮਾਮਲੇ ਵਿੱਚ ਅੱਜ ਸਿੱਟ ਅੱਗੇ ਪੇਸ਼ ਹੋਣ ਲਈ ਬੁਲਾਇਆ ਸੀ ਪਰ ਉਨ੍ਹਾਂ ਨੇ ਸਿੱਟ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਸਿੱਟ ਨੂੰ ਇੱਕ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਖੇ ਇੱਕ ਮਾਮਲੇ ਵਿੱਚ ਅੱਜ ਸੁਣਵਾਈ ਹੈ ਅਤੇ ਉਨ੍ਹਾਂ ਨੂੰ ਅਦਾਲਤ ਨੇ ਇਸ ਸੁਣਵਾਈ ਦੌਰਾਨ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਿਸ ਕਰਕੇ ਅੱਜ ਉਹ ਸਿੱਟ ਅੱਗੇ ਪੇਸ਼ ਨਹੀਂ ਹੋਣਗੇ।