BJP Punjab Candidates: ਭਾਜਪਾ ਵੱਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ; ਸੰਨੀ ਦਿਓਲ ਦੀ ਟਿਕਟ ਕੱਟੀ
Advertisement
Article Detail0/zeephh/zeephh2181555

BJP Punjab Candidates: ਭਾਜਪਾ ਵੱਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ; ਸੰਨੀ ਦਿਓਲ ਦੀ ਟਿਕਟ ਕੱਟੀ

BJP Punjab Candidates: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

BJP Punjab Candidates: ਭਾਜਪਾ ਵੱਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ; ਸੰਨੀ ਦਿਓਲ ਦੀ ਟਿਕਟ ਕੱਟੀ

BJP Punjab Candidates:  ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕਾਂਗਰਸ ਜਾਂ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ ਮੌਕਾ ਦਿੱਤਾ ਗਿਆ ਹੈ।  ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਜਲੰਧਰ ਤੋਂ ਸੁਸ਼ੀਲ ਰਿੰਕੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲੀ ਚੋਣ ਲੜ ਰਹੀ ਹੈ। ਪਿਛਲੀਆਂ ਚੋਣਾਂ ਭਾਜਪਾ ਅਤੇ ਅਕਾਲੀ ਦਲ ਨੇ ਜਿੱਤੀਆਂ ਸਨ।

ਇਹ ਵੀ ਪੜ੍ਹੋ : Bathinda Lok Sabha Seat: ਵੱਕਾਰ ਦਾ ਸਵਾਲ ਬਣੀ ਬਠਿੰਡਾ ਲੋਕ ਸਭਾ ਸੀਟ; ਪੜ੍ਹੋ ਵੀਆਈਪੀ ਸੀਟ ਦਾ ਪੂਰਾ ਰਾਜਨੀਤਿਕ ਇਤਿਹਾਸ

ਸੰਨੀ ਦਿਓਲ ਦੀ ਟਿਕਟ ਕੱਟੀ

ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਉੜੀਸਾ ਦੀਆਂ ਤਿੰਨ, ਪੰਜਾਬ ਦੀਆਂ ਛੇ ਅਤੇ ਪੱਛਮੀ ਬੰਗਾਲ ਦੀਆਂ ਦੋ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਵੱਡੀ ਖ਼ਬਰ ਇਹ ਹੈ ਕਿ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ਦਿਨੇਸ਼ ਬੱਬੂ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ।

ਦੋ ਵੱਡੇ ਕਲਾਕਾਰ ਆਹਮੋ-ਸਾਹਮਣੇ, ਤੀਜੇ ਦੀਆਂ ਕਿਆਸਅਰਾਈਆਂ ਜ਼ੋਰਾਂ ਉਤੇ

ਕਾਬਿਲੇਗੌਰ ਕਿ ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਇਸ ਤਰ੍ਹਾਂ ਹੁਣ ਭਾਜਪਾ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤਰ੍ਹਾਂ ਵੱਡੇ ਕਲਾਕਾਰ ਸਿਆਸਤ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣਗੇ। ਦੂਜੇ ਪਾਸੇ ਮੁਹੰਮਦ ਸਦੀਕ ਨੂੰ ਵੀ ਫ਼ਰੀਦਕੋਟ ਤੋਂ ਲੋਕ ਸਭਾ ਲਈ ਟਿਕਟ ਮਿਲਣ ਦੀ ਚਰਚਾ ਜ਼ੋਰਾਂ ਉਤੇ ਹੈ। ਆਉਣ ਵਾਲੇ ਦਿਨਾਂ ਵਿੱਚ ਫਰੀਦਕੋਟ ਸੀਟ ਕਾਫੀ ਦਿਲਚਸਪ ਬਣਦੀ ਨਜ਼ਰ ਆ ਰਹੀ ਹੈ।

ਹੁਣ ਤੱਕ 414 ਉਮੀਦਵਾਰਾਂ ਦਾ ਐਲਾਨ

ਭਾਜਪਾ ਨੇ 543 ਮੈਂਬਰੀ ਲੋਕ ਸਭਾ ਚੋਣਾਂ ਲਈ ਹੁਣ ਤੱਕ 414 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 543 ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ਵਿੱਚ ਚੋਣਾਂ ਹੋਣੀਆਂ ਹਨ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਇਹ ਵੀ ਪੜ੍ਹੋ : Punjab Lok Sabha Elections 2024: ਭਾਜਪਾ ਦੇ ਮੰਚ 'ਤੇ ਇਕੱਠੇ ਹੋ ਰਹੇ ਲੀਡਰ! ਨੇਤਾਵਾਂ ਦੀ ਦਲ ਬਦਲੀ ਕੀ ਵੋਟਰਾਂ ਨੂੰ ਆਵੇਗੀ ਰਾਸ?

Trending news