Ravneet Bittu News: ਭਾਜਪਾ ਨੇ ਰਾਜਸਥਾਨ ਤੋਂ ਰਵਨੀਤ ਬਿੱਟੂ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ
Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਜਾਣਗੇ।
Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਨੇ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਰਵਨੀਤ ਬਿੱਟੂ ਭਲਕੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨਗੇ।
ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਭੇਜਣ ਲਈ ਫੈਸਲੇ ਉਤੇ ਮੋਹਰ ਲਗਾ ਦਿੱਤੀ ਹੈ। ਭਾਜਪਾ ਵੱਲੋਂ ਅੱਜ ਹਾਈਕਮਾਂਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ। ਰਵਨੀਤ ਬਿੱਟੁ 21 ਅਗਸਤ ਨੂੰ ਰਾਜ ਸਭਾ ਚੋਣ ਲਈ ਆਪਣੇ ਕਾਗਜ਼ ਦਾਖਲ ਕਰਨਗੇ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਦੀ ਚੋਣ ਲੜੇ ਸਨ ਤੇ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਉਸ ਨੂੰ ਮੰਤਰੀ ਮੰਡਲ ਵਿੱਚ ਲਿਆ ਗਿਆ ਸੀ। ਹੁਣ ਰਾਜ ਸਭਾ ਭੇਜਿਆ ਜਾ ਰਿਹਾ ਹੈ। ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀ ਵੀ ਚਰਚਾ ਚਲ ਰਹੀ ਸੀ, ਪ੍ਰੰਤੂ ਹੁਣ ਰਾਜਸਥਾਨ ਤੋਂ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਬਿੱਟੂ ਨੇ ਕਿਹਾ- ਮੈਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵਾਂਗਾ
ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਿੱਟੂ ਨੇ ਕਿਹਾ, 'ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਭਾਜਪਾ ਦੀ ਸਤਿਕਾਰਤ ਲੀਡਰਸ਼ਿਪ ਦਾ ਮੈਨੂੰ ਚੁਣੇ ਜਾਣ ਲਈ ਬਹੁਤ ਧੰਨਵਾਦੀ ਹਾਂ। ਰਾਜਸਥਾਨ ਤੋਂ ਰਾਜ ਸਭਾ ਨੇ ਮੈਨੂੰ ਨਾਮਜ਼ਦ ਕਰਕੇ ਮੇਰੇ 'ਤੇ ਭਰੋਸਾ ਜਤਾਇਆ ਹੈ।
ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਡੇ ਸਮਰਥਨ ਨਾਲ ਮੈਂ ਸਾਡੇ ਸੰਵਿਧਾਨ ਦੇ ਮੁੱਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਾਂਗਾ।
ਇਹ ਵੀ ਪੜ੍ਹੋ : Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘ
ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦੇ ਪੁੱਤਰ ਹਨ।
ਇਹ ਵੀ ਪੜ੍ਹੋ : Punjab High Court: ਗੈਂਗਸਟਰ ਲੱਕੀ ਪਟਿਆਲ ਦੀ ਧਮਕੀ ਮਗਰੋਂ ਡੀਐਸਪੀ ਗੁਰਸ਼ੇਰ ਸਿੰਘ ਡਿਊਟੀ 'ਚ ਕੁਤਾਹੀ ਵਰਤਣ ਲਈ ਦੋਸ਼ੀ ਕਰਾਰ