Parampal Kaur VRS Controversial: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀ ਵੀਆਰਐਸ `ਤੇ ਖੜ੍ਹੇ ਹੋਏ ਸਵਾਲ; ਜਾਣੋ ਕੀ ਕਹਿੰਦੇ ਸਰਵਿਸ ਰੂਲਜ਼
Parampal Kaur VRS Controversial: ਬਠਿੰਡਾ ਤੋਂ ਭਾਜਪਾ ਉਮੀਦਵਾਰ ਅਤੇ ਆਈਏਐਸ ਪਰਮਪਾਲ ਕੌਰ ਦੀ ਵੀਆਰਐਸ ਨੂੰ ਲੈ ਕੇ ਰੇੜਕਾ ਖੜ੍ਹਾ ਹੋ ਗਿਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ।
Parampal Kaur VRS Controversial (ਪਵਿੱਤ ਕੌਰ/ਕੁਲਬੀਰ ਬੀਰਾ): ਬਠਿੰਡਾ ਤੋਂ ਭਾਜਪਾ ਉਮੀਦਵਾਰ ਅਤੇ ਆਈਏਐਸ ਪਰਮਪਾਲ ਕੌਰ ਦੀ ਵੀਆਰਐਸ ਨੂੰ ਲੈ ਕੇ ਰੇੜਕਾ ਖੜ੍ਹਾ ਹੋ ਗਿਆ ਹੈ। ਸੂਬਾ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ ਅਤੇ ਉਨ੍ਹਾਂ ਡਿਊਟੀ ਉਤੇ ਵਾਪਸ ਆਉਣ ਲਈ ਕਿਹਾ ਸੀ। ਦਰਅਸਲ ਵਿੱਚ ਸੂਬਾ ਸਰਕਾਰ ਨੇ ਆਈਏਐਸ ਅਧਿਕਾਰੀ ਪਰਮਪਾਲ ਕੌਰ ਦਾ ਵੀਆਰਐਸ ਖ਼ਾਰਿਜ ਕਰ ਦਿੱਤੀ ਹੈ, ਜਿਨ੍ਹਾਂ ਨੇ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦੇ ਕੇ ਭਾਜਪਾ ਵੱਲੋਂ ਬਠਿੰਡਾ ਤੋਂ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਲਿਆ ਸੀ।
ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਹੈ। ਕਿਰਪਾ ਕਰਕੇ ਆਪਣੇ ਅਹੁਦੇ 'ਤੇ ਵਾਪਸ ਆਓ ਅਤੇ ਆਪਣੀ ਡਿਊਟੀ ਸੰਭਾਲੋ। ਪੰਜਾਬ ਸਰਕਾਰ ਨੇ ਨੋਟਿਸ ਪੀਰੀਅਡ ਨੂੰ ਆਧਾਰ ਬਣਾਇਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੇਵਾਮੁਕਤ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ।
ਸਾਬਕਾ ਆਈਏਐਸ ਦਾ ਤਰਕ
ਦੂਜੇ ਪਾਸੇ ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਸੇਵਾਮੁਕਤ ਆਈਏਐਸ ਅਧਿਕਾਰੀ ਐਸਆਰ ਲੱਧੜ ਨੇ ਕਿਹਾ ਕਿ "ਰੂਲ ਬੁੱਕ/ਆਲ ਇੰਡੀਆ ਸਰਵਿਸ ਰੂਲਜ਼ ਦੇ ਅਨੁਸਾਰ, ਉਸਨੂੰ ਤਿੰਨ ਮਹੀਨਿਆਂ ਦਾ ਨੋਟਿਸ ਦੇਣਾ ਚਾਹੀਦਾ ਸੀ ਜਾਂ ਤਿੰਨ ਮਹੀਨਿਆਂ ਦੀ ਤਨਖਾਹ ਦੇਣੀ ਚਾਹੀਦੀ ਸੀ ਅਤੇ ਉਸ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ ਹੈ।
ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਨੌਕਰੀ ਦੌਰਾਨ ਕਿਸੇ ਵੀ ਰਾਜਨੀਤਿਕ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਸੀ।" ਲੱਧੜ ਨੇ ਕਿਹਾ ਕਿ ਇਹ ਮਾਮਲਾ ਮੁਕੱਦਮੇਬਾਜ਼ੀ ਦਾ ਹੈ, ਕਿਉਂਕਿ ਇਹ ਸਾਰੇ ਵਿਭਾਗ ਰਾਜ ਸਰਕਾਰ ਦੇ ਅਧੀਨ ਆਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨਾ ਚਾਹੀਦਾ ਹੈ ਕਿਉਂਕਿ ਇੱਕ ਸਾਬਕਾ ਸਰਕਾਰੀ ਮੁਲਾਜ਼ਮ ਨਾਲ ਇਸ ਤਰ੍ਹਾਂ ਦਾ ਸਲੂਕ ਠੀਕ ਨਹੀਂ ਹੈ।
ਇਹ ਵੀ ਪੜ੍ਹੋ : Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨ
ਜੇਕਰ ਮਾਮਲਾ ਹੱਲ ਨਹੀਂ ਹੋਇਆ ਤਾਂ ਅੰਤ ਵਿੱਚ ਦੋਵੇਂ ਧਿਰਾਂ ਕਾਨੂੰਨੀ ਮਦਦ ਲਈ ਵਧ ਸਕਦੇ ਹਨ।
ਪਰਮਪਾਲ ਕੌਰ ਡਿਊਟੀ ਨਾ ਜੁਆਇਨ ਕਰਨ ਉਤੇ ਅੜੇ
ਇਸ ਮਾਮਲੇ ਵਿੱਚ ਆਈਏਐਸ ਪਰਮਪਾਲ ਕੌਰ ਨੇ ਕਿਹਾ ਕਿ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਕੇਂਦਰ ਸਰਕਾਰ ਨੂੰ ਭੇਜ ਦਿੱਤਾ। ਉਨ੍ਹਾਂ ਨੇ ਮਨਜ਼ੂਰ ਵੀ ਕਰ ਲਿਆ ਹੈ। ਹੁਣ ਮੈਂ ਬਠਿੰਡਾ ਤੋਂ ਭਾਜਪਾ ਵੱਲੋਂ ਉਮੀਦਵਾਰ ਹਾਂ ਤੇ ਚੋਣ ਲੜ ਰਹੀ ਹਾਂ। ਉਮੀਦਵਾਰ ਹਾਂ ਤਾਂ ਮੈਂ ਆਪਣੀ ਚੋਣ ਬਿਲਕੁਲ ਲੜਾਂਗੀ, ਸਰਕਾਰ ਨੇ ਜੋ ਕੁਝ ਵੀ ਕਰਨਾ ਹੈ ਉਹ ਕਰ ਸਕਦੀ ਹੈ।
ਇਹ ਵੀ ਪੜ੍ਹੋ : Rakesh Soman join AAP: ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ