Kangana Ranaut News: ਕੰਗਨਾ ਰਣੌਤ ਵੱਲੋਂ ਤਿੰਨ ਖੇਤੀ ਕਾਨੂੰਨੀ ਨੂੰ ਮੁੜ ਵਾਪਸ ਲਿਆਉਣ ਨੂੰ ਲੈ ਕੇ ਦਿੱਤੇ ਬਿਆਨ ਉਤੇ ਭਾਜਪਾ ਨੇ ਕਿਨਾਰਾ ਕਰ ਲਿਆ ਹੈ।
Trending Photos
Kangana Ranaut News: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਤਿੰਨ ਖੇਤੀ ਕਾਨੂੰਨੀ ਨੂੰ ਮੁੜ ਵਾਪਸ ਲਿਆਉਣ ਨੂੰ ਲੈ ਕੇ ਦਿੱਤੇ ਬਿਆਨ ਉਤੇ ਭਾਜਪਾ ਨੇ ਕਿਨਾਰਾ ਕਰ ਲਿਆ ਹੈ। ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਕੰਗਨਾ ਨੂੰ 3 ਖੇਤੀ ਕਾਨੂੰਨਾਂ ਉਤੇ ਬੋਲਣ ਦਾ ਹੱਕ ਨਹੀਂ ਹੈ।
ਭਾਟੀਆ ਨੇ ਵੀਡੀਓ ਸਾਂਝੇ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ਉਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ 3 ਖੇਤੀ ਕਾਨੂੰਨਾਂ ਨੂੰ ਲੈ ਕੇ ਬਿਆਨ ਚੱਲ ਰਿਹਾ ਹੈ। ਇਹ ਕਾਨੂੰਨ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਬਿਲਕੁਲ ਸਪੱਸ਼ਟ ਕਹਿਣਾ ਚਾਹੁੰਦਾ ਹਾਂ ਕਿ ਇਹ ਬਿਆਨ ਕੰਗਨਾ ਰਣੌਤ ਦਾ ਨਿੱਜੀ ਵਿਚਾਰ ਹੈ। ਭਾਜਪਾ ਵੱਲੋਂ ਕੰਗਨਾ ਨੂੰ ਅਜਿਹਾ ਕੋਈ ਬਿਆਨ ਦੇਣ ਲਈ ਨਹੀਂ ਕਿਹਾ ਹੈ ਅਤੇ ਨਾ ਹੀ ਉਨ੍ਹਾਂ ਦਾ ਬਿਆਨ ਪਾਰਟੀ ਦੀ ਸੋਚ ਹੈ। ਇਸ ਲਈ ਉਸ ਬਿਆਨ ਦਾ ਅਸੀਂ ਖੰਡਨ ਕਰਦੇ ਹਾਂ।
ਕਾਬਿਲੇਗੌਰ ਹੈ ਕਿ ਕੰਗਨਾ ਰਣੌਤ ਦੇ ਇਸ ਬਿਆਨ 'ਤੇ ਵਿਰੋਧੀ ਧਿਰ ਹਮਲਾਵਰ ਹੋ ਗਈ ਹੈ ਤੇ ਕੜਾ ਵਿਰੋਧ ਜਤਾ ਰਹੀ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੰਗਨਾ ਨੇ ਕਿਸਾਨਾਂ ਨਾਲ ਜੁੜੇ ਕਿਸੇ ਮਾਮਲੇ 'ਤੇ ਟਿੱਪਣੀ ਕੀਤੀ ਹੈ। ਤਿੰਨ ਸਾਲ ਪਹਿਲਾਂ ਉਨ੍ਹਾਂ ਨੇ ਮਹਿਲਾ ਅੰਦੋਲਨਕਾਰੀਆਂ ਤੋਂ ਪੈਸੇ ਲੈ ਕੇ ਧਰਨੇ ਉਤੇ ਬੈਠਣ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਸ ਨੇ ਸਿੱਖਾਂ ਬਾਰੇ ਵੀ ਵਿਵਾਦਤ ਟਿੱਪਣੀ ਕੀਤੀ ਸੀ।
ਕੰਗਨਾ ਰਣੌਤ ਦੇ ਬਿਆਨ ਤੋਂ ਭਾਜਪਾ ਨੇ ਤਾਂ ਕਿਨਾਰਾ ਕਰ ਲਿਆ ਪਰ ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਕੰਗਨਾ ਅਤੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੇ ਇਸ ਬਿਆਨ ਦਾ ਵਿਰੋਧ ਕੀਤਾ।
ਇਸ ਦੇ ਨਾਲ ਹੀ ਹਰਿਆਣਾ ਕਾਂਗਰਸ ਨੇ ਵੀ ਇਸ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਭਾਜਪਾ 3 ਖੇਤੀ ਕਾਨੂੰਨਾਂ ਨੂੰ ਫਿਰ ਤੋਂ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕਾਂਗਰਸ ਕਿਸਾਨਾਂ ਦੇ ਨਾਲ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਕੰਗਣਾ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਸਰਕਾਰ ਤੋਂ ਤੁਰੰਤ ਸਪੱਸ਼ਟੀਕਰਨ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ 'ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆ