Arvind Kejriwal News:  ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਕਾਰੋਬਾਰੀ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕੀਤਾ। ਕੇਜਰੀਵਾਲ ਨੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਮਿਸ਼ਨ ਏਜੰਟਾਂ ਨੂੰ ਕਿਹਾ ਕਿ ਪ੍ਰਧਾਨ ਪ੍ਰਧਾਨ ਨਰਿੰਦਰ ਮੋਦੀ ਤੁਹਾਨੂੰ ਵਿਚੋਲੇ ਕਹਿੰਦੇ ਪਰ ਆਮ ਆਦਮੀ ਪਾਰਟੀ ਤੁਹਾਨੂੰ ਆਰਥਿਕਤਾ ਦੀ ਰੀੜ ਦੀ ਹੱਡੀ ਮੰਨਦੀ ਹੈ। 


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ ਸਾਢੇ ਅੱਠ ਹਜ਼ਾਰ ਕਰੋੜ ਰੁਪਏ ਰੋਕੇ ਹਨ। ਇਸ ਵਿੱਚ 5500 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦੇ ਹਨ। ਇਸ ਪੈਸੇ ਨਾਲ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਅਤੇ ਹੋਰ ਪੇਂਡੂ ਵਿਕਾਸ ਦੇ ਕੰਮ ਕੀਤੇ ਜਾਣੇ ਸਨ। ਇਸ ਤੋਂ ਇਲਾਵਾ ਕੇਂਦਰ ਨੇ ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਰੋਕ ਲਿਆ ਹੈ, ਜਿਸ ਕਾਰਨ ਪੰਜਾਬ ਦੇ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਹਸਪਤਾਲਾਂ ਦੇ ਸੁਧਾਰ ਦਾ ਕੰਮ ਕੀਤਾ ਜਾਣਾ ਸੀ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਕਾਰਨ ਦੇਸ਼ ਅਤੇ ਲੋਕਤੰਤਰ ਖਤਰੇ ਵਿੱਚ ਹੈ।


ਜੇਕਰ ਇਸ ਵਾਰ ਨਰਿੰਦਰ ਮੋਦੀ ਨੂੰ ਨਾ ਹਰਾਇਆ ਗਿਆ ਤਾਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਨਹੀਂ ਬਚੇਗਾ। ਕੇਜਰੀਵਾਲ ਨੇ ਪੰਜਾਬ ਸਰਕਾਰ ਉਤੇ ਅਮਿਤ ਸ਼ਾਹ ਦੇ ਬਿਆਨ ਉਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਡੇਗਣ ਦੀ ਖੁੱਲ੍ਹੀ ਧਮਕੀ ਦਿੱਤੀ ਹੈ।


ਉਨ੍ਹਾਂ ਦਾ ਸਪੱਸ਼ਟ ਇਹ ਸੀ ਕਿ 4 ਜੂਨ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖ਼ਰੀਦ ਕੇ ਜਾਂ ਤੋੜ ਕੇ ਪੰਜਾਬ ਸਰਕਾਰ ਸੁੱਟ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦਾ ਦਿਲ ਵੱਡਾ ਹੈ, ਤੁਸੀਂ ਇਨ੍ਹਾਂ ਤੋਂ ਪਿਆਰ ਨਾਲ ਕੁਝ ਮੰਗੋਗੇ ਪੰਜਾਬ ਦੇ ਜਾਣਗੇ ਪਰ ਅਮਿਤ ਸ਼ਾਹ ਜੀ ਤੁਸੀਂ ਪੰਜਾਬੀਆਂ ਧਮਕੀਆਂ ਨਾ ਦਿਓ। ਜੇਕਰ ਇਹ ਆਪਣੀ ਆਈ ਉਤੇ ਆ ਗਏ ਤਾਂ ਇਨ੍ਹਾਂ ਨੇ ਤੁਹਾਨੂੰ ਪੰਜਾਬ ਵਿੱਚ ਵੜਨ ਨਹੀਂ ਦੇਣਾ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਦਿੱਲੀ ਜਾਣਾ ਚਾਹੁੰਦੇ ਸਨ ਅਤੇ ਕਿਸਾਨਾਂ ਨੂੰ ਰੋਕਣ ਲਈ ਕਿੱਲ ਗੱਡ ਦਿੱਤੇ ਗਏ। ਇਸ ਦੌਰਾਨ 700 ਕਿਸਾਨਾਂ ਨੇ ਆਪਣੀ ਜਾਨ ਗੁਆਈ ਅਤੇ ਜ਼ਿਆਦਾਤਰ ਕਿਸਾਨ ਪੰਜਾਬ ਤੋਂ ਸਨ।


ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ