Harpal Singh Cheema News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਕੇਂਦਰ ਸਰਕਾਰ ਉਪਰ ਗੰਭੀਰ ਦੋਸ਼ ਲਗਾਏ।
Trending Photos
Harpal Singh Cheema News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਕੇਂਦਰ ਸਰਕਾਰ ਉਪਰ ਗੰਭੀਰ ਦੋਸ਼ ਲਗਾਏ।
ਸੰਗਰੂਰ ਵਿੱਚ ਗੱਲਬਾਤ ਕਰਦੇ ਹੋਏ ਭਾਜਪਾ ਦੀ ਕੇਂਦਰ ਸਰਕਾਰ ਉਤੇ ਦੋਸ਼ ਲਗਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਪੂਰਨ ਬਹੁਮਤ ਨਾਲ ਸਰਕਾਰ ਬਣੀ ਹੋਈ ਹੈ ਪਰ ਕੇਂਦਰ ਭਾਜਪਾ ਸਰਕਾਰ ਸੁੱਟ ਕੇ ਰਾਸ਼ਟਰਪਤੀ ਸਾਸ਼ਨ ਲਗਾਉਣਾ ਚਾਹੁੰਦੀ ਹੈ।
ਦੇਸ਼ ਵਿੱਚ ਲੱਖਾਂ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸ਼ਹਾਦਤ ਦਿੱਤੀ ਪਰ ਉਥੇ ਹੀ ਦੇਸ਼ ਦਾ ਸੰਵਿਧਾਨ ਖ਼ਤਰੇ ਵਿੱਚ ਹੈ। ਭਾਰਤੀ ਜਨਤਾ ਪਾਰਟੀ ਵੀ ਦੇਸ਼ ਵਿੱਚ ਚੁਣੀ ਹੋਈ ਸਰਕਾਰ ਹੈ।
ਕੇਂਦਰ ਦਿੱਲੀ ਸਰਕਾਰ ਨੂੰ ਸੁੱਟਣ ਲਈ ਸਾੜੀ ਸਿਆਸਤ ਕਰ ਰਹੀ ਹੈ। ਕੇਂਦਰ ਦੇ ਇਸ਼ਾਰੇ ਉਤੇ ਸਰਕਾਰੀ ਏਜੰਸੀਆਂ ਨੂੰ ਬੋਲਿਆ ਗਿਆ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਿਸ ਤਰ੍ਹਾਂ ਤੋੜਿਆ ਜਾਵੇ। ਅਜਿਹਾ ਹੀ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਵਿੱਚ ਕਰ ਰਹੀ ਹੈ।
ਦੂਜੇ ਪਾਸੇ ਪੰਜਾਬ ਦੇ ਭਾਜਪਾ ਦੇ ਪ੍ਰਧਾਨ ਨੇ ਬੋਲਿਆ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾ ਦਵੋ। ਪੰਜਾਬ ਦੇ ਗਵਰਨਰ ਨੇ ਵੀ ਕਈ ਵਾਰ ਬੋਲਿਆ ਕਿ ਮੈਂ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾ ਦਵਾਂਗਾ।
ਇਹ ਵੀ ਪੜ੍ਹੋ : BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'
ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਝੂਠੇ ਕੇਸ ਵਿੱਚ ਫਸਾ ਕੇ ਜੇਲ੍ਹ ਵਿੱਚ ਪਾ ਦਿੱਤਾ ਅਤੇ ਸਾਡੇ ਵਿਧਾਇਕ ਨੂੰ ਤੋੜਨ ਲਈ ਭਾਜਪਾ ਕੰਮ ਕਰ ਰਹੀ ਹੈ। ਪਰ ਸਾਡੇ ਸਾਰੇ ਵਿਧਾਇਕ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨਾਲ ਹਨ।
ਇਹ ਵੀ ਪੜ੍ਹੋ : America News: ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਪਹਿਲ