ਭਾਜਪਾ ਨੇਤਾ ਨੇ ਲੀਬੀਆ ਵਿੱਚ ਫਸੇ ਸ਼੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh1562140

ਭਾਜਪਾ ਨੇਤਾ ਨੇ ਲੀਬੀਆ ਵਿੱਚ ਫਸੇ ਸ਼੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਟਰੈਵਲ ਏਜੰਟ ਦੇ ਧੋਖੇ ਦਾ ਸ਼ਿਕਾਰ ਹੋਏ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਗ ਮਜਾਰੀ ਦੇ ਪੰਜ ਨੌਜਵਾਨਾਂ ਸਣੇ 12 ਨੌਜਵਾਨ ਜਿਹਨਾਂ ਨੂੰ ਦੁਬਈ ਦੀ ਜਗ੍ਹਾ ਲੀਬੀਆ ਭੇਜ ਦਿੱਤਾ ਗਿਆ, ਜਿੱਥੇ ਉਹਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕ

ਭਾਜਪਾ ਨੇਤਾ ਨੇ ਲੀਬੀਆ ਵਿੱਚ ਫਸੇ ਸ਼੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ

BJP leader Ajayvir Singh Lalpura meets families of stranded Punjabis in Libiya in Sri Anandpur Sahib: ਟਰੈਵਲ ਏਜੰਟ ਦੇ ਧੋਖੇ ਦਾ ਸ਼ਿਕਾਰ ਹੋਏ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਲੰਗ ਮਜਾਰੀ ਦੇ ਪੰਜ ਨੌਜਵਾਨਾਂ ਸਣੇ 12 ਨੌਜਵਾਨ ਜਿਹਨਾਂ ਨੂੰ ਦੁਬਈ ਦੀ ਜਗ੍ਹਾ ਲੀਬੀਆ ਭੇਜ ਦਿੱਤਾ ਗਿਆ, ਜਿੱਥੇ ਉਹਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇਸ ਮੁੱਦੇ 'ਤੇ ਰਾਜਨੀਤਿਕ ਪਾਰਟੀਆਂ ਵੱਲੋਂ ਰਾਜਨੀਤੀ ਕਰਦਿਆਂ, ਕਰੈਡਿਟ ਲੈਣ ਦੀ ਹੋੜ ਸ਼ੁਰੂ ਹੋ ਗਈ ਹੈ। 

ਜਿੱਥੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਸੀ ਕੀ ਉਨ੍ਹਾਂ ਦੀ ਕੋਸ਼ਿਸ਼ ਸਦਕਾ ਨੌਜਵਾਨ ਆਪਣੇ ਘਰ ਵਾਪਿਸ ਆ ਰਹੇ ਹਨ, ਓਥੇ ਹੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਸਪੁੱਤਰ ਅਤੇ ਰੂਪਨਗਰ ਜ਼ਿਲੇ ਦੇ ਭਾਜਪਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੇ ਮੰਗਲਵਾਰ ਨੂੰ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। 

ਦੂਜੇ ਪਾਸੇ ਅਜੇਵੀਰ ਸਿੰਘ ਲਾਲਪੁਰਾ ਨੇ ਕੇਂਦਰ ਸਰਕਾਰ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਜਲਦ ਹੀ ਨੌਜਵਾਨ ਆਪਣੇ ਘਰ ਵਾਪਸ ਪਰਤਣਗੇ।

ਇਕਬਾਲ ਸਿੰਘ ਲਾਲਪੁਰਾ ਤੇ ਸਪੁੱਤਰ ਤੇ ਰੋਪੜ ਦੇ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਮੰਗਲਵਾਰ ਨੂੰ ਪੀੜਿਤ ਪਰਿਵਾਰਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕਾਇਮ ਕਰਕੇ ਲਿਬੀਆ ਵਿੱਚ ਫਸੇ ਨੌਜਵਾਨਾਂ ਨੂੰ ਰਾਸ਼ਨ ਪਾਣੀ ਮੁਹਈਆ ਕਰਵਾਇਆ ਗਿਆ ਹੈ ਤੇ ਨਾਲ ਹੀ ਮੁੱਢਲੀ ਸਿਹਤ ਸਹਾਇਤਾ ਦੇ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।  

ਵਿਸ਼ੇਸ਼ ਤੌਰ 'ਤੇ ਅਜੇਵੀਰ ਸਿੰਘ ਲਾਲਪੁਰਾ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਤਸੱਲੀ ਦਿੱਤੀ ਕਿ ਵਿਦੇਸ਼ ਵਿੱਚ ਫਸੇ ਨੌਜਵਾਨ ਬਿਲਕੁਲ ਠੀਕ ਹਨ। 
ਇਸਦੇ ਨਾਲ ਹੀ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਰਿਵਾਰ ਦੇ ਮੈਂਬਰਾਂ ਨਾਲ ਗੱਲ ਕਰਵਾਈ ਤੇ ਉਨਾਂ ਨੂੰ ਵਿਦੇਸ ਤੋਂ ਜਲਦ ਆਪਣੇ ਦੇਸ਼ ਵਿੱਚ ਲਿਆਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: Turkey earthquake news: ਤੁਰਕੀ 'ਚ ਆਇਆ 5.4 ਤੀਬਰਤਾ ਦਾ ਇੱਕ ਹੋਰ ਭੂਚਾਲ, ਹੁਣ ਤੱਕ 5000 ਲੋਕਾਂ ਦੀ ਮੌਤ

ਇਸ ਦੌਰਾਨ ਉਨ੍ਹਾਂ ਹਲਕਾ ਵਿਧਾਇਕ ਤੇ ਕੈਬਿਨਟ ਮੰਤਰੀ ਹਰਜੋਤ ਬੈਂਸ ਤੇ ਵੀ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਉਹ ਅੱਜ ਕਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਬੇਸ਼ੱਕ ਕਰਨ ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਨੌਜਵਾਨ ਆਪਣੇ ਘਰ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਬੈਂਸ ਸਾਹਿਬ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਹਿਣ ਤੇ ਫ਼ਰਜ਼ੀ ਅਜੇਂਟ ਤੇ ਪਰਚਾ ਦਰਜ਼ ਹੋਇਆ ਪਰ 10 ਦਿਨ ਪਹਿਲਾਂ ਪਰਚਾ ਕਿਉਂ ਨਹੀਂ ਦਰਜ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਿਉਂ ਕਰ ਰਹੇ ਹਨ, ਇਸ ਬਾਰੇ ਸਰਕਾਰਾਂ ਨੂੰ ਸੋਚਣ ਦੀ ਜ਼ਰੂਰਤ ਹੈ।

- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 

ਇਹ ਵੀ ਪੜ੍ਹੋ: Sidharth Malhotra and Kiara Advani wedding: ਵਿਆਹ ਦੇ ਬੰਧਨ 'ਚ ਬੱਝੇ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ

(For more news apart from BJP leader Ajayvir Singh Lalpura meeting families of stranded Punjabis in Libiya in Sri Anandpur Sahib, stay tuned to Zee PHH)

Trending news