Som Prakash News: ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਕੰਗਨਾ ਰਣੌਤ ਦੇ ਬਿਆਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਕੰਗਨਾ ਵੱਲੋਂ ਦਿੱਤੇ ਬਿਆਨ ਉਤੇ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਭਾਈਚਾਰੇ ਖਿਲਾਫ਼ ਗ਼ੈਰਜ਼ਰੂਰੀ ਟਿੱਪਣੀ ਕਰਨ ਤੋਂ ਬਚਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

ਅਜਿਹੀਆਂ ਟਿੱਪਣੀਆਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਨੂੰ ਅਨੁਸਾਸ਼ਨ ਵਿੱਚ ਰਹਿਣਾ ਚਾਹੀਦਾ ਹੈ। ਕਿਸੇ ਨੂੰ ਵੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਕੰਗਨਾ ਰਣੌਤ ਦੇ ਬਿਆਨ ਉਤੇ ਭਾਜਪਾ ਵਿੱਚ ਕਲੇਸ਼ ਦੇਖਣ ਨੂੰ ਮਿਲ ਰਿਹਾ ਹੈ।


ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਐਮਰਜੈਂਸੀ' ਨੂੰ ਲੈ ਕੇ ਦੇਸ਼ ਭਰ 'ਚ ਸੁਰਖੀਆਂ 'ਚ ਹੈ। ਸਿੱਖਾਂ ਨੇ ਫਿਲਮ ਦੇ ਟ੍ਰੇਲਰ 'ਤੇ ਇਤਰਾਜ਼ ਜਤਾਇਆ ਹੈ ਅਤੇ ਇਸ 'ਤੇ ਇਤਿਹਾਸ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ ਪਰ ਬੀਤੇ ਦਿਨ ਇੱਕ ਨਿਊਜ਼ ਚੈਨਲ ਦੇ ਸਮਾਗਮ ਵਿੱਚ ਕੰਗਨਾ ਵੱਲੋਂ ਦਿੱਤੇ ਗਏ ਬਿਆਨ ਨੇ ਪੰਜਾਬ ਵਿੱਚ ਇੱਕ ਹੋਰ ਵਿਵਾਦ ਪੈਦਾ ਕਰ ਦਿੱਤਾ ਹੈ।


ਉਨ੍ਹਾਂ ਕਿਹਾ ਸੀ ਕਿ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਬਚਾਅ ਕਰਨ ਵਾਲਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਉਹ ਸੰਤ ਨਹੀਂ ਸਗੋਂ ਅੱਤਵਾਦੀ ਸੀ। ਕੰਗਨਾ ਨੇ ਇੰਟਰਵਿਊ 'ਚ ਕਿਹਾ ਸੀ ਕਿ ਇਹ ਸਾਡਾ ਇਤਿਹਾਸ ਹੈ, ਜਿਸ ਨੂੰ ਜਾਣਬੁੱਝ ਕੇ ਛੁਪਾਇਆ ਗਿਆ। ਸਾਨੂੰ ਇਸ ਬਾਰੇ ਨਹੀਂ ਦੱਸਿਆ ਗਿਆ। ਚੰਗੇ ਲੋਕਾਂ ਲਈ ਸਮਾਂ ਨਹੀਂ ਹੈ। ਮੇਰੀ ਫਿਲਮ ਰਿਲੀਜ਼ ਹੋਣ ਲਈ ਤਿਆਰ ਹੈ।


 



ਮੈਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਹੈ। 4 ਇਤਿਹਾਸਕਾਰਾਂ ਨੇ ਮੇਰੀ ਫਿਲਮ ਦੀ ਨਿਗਰਾਨੀ ਕੀਤੀ ਹੈ। ਸਾਡੇ ਕੋਲ ਸਾਰੇ ਦਸਤਾਵੇਜ਼ ਹਨ। ਮੇਰੀ ਫਿਲਮ ਵਿੱਚ ਕੁਝ ਵੀ ਗਲਤ ਨਹੀਂ ਹੈ ਪਰ ਕੁਝ ਲੋਕ ਭਿੰਡਰਾਂਵਾਲੇ ਨੂੰ ਸੰਤ, ਨੇਤਾ ਅਤੇ ਇਨਕਲਾਬੀ ਕਹਿ ਰਹੇ ਹਨ। ਉਨ੍ਹਾਂ ਨੇ ਮੇਰੀ ਫਿਲਮ 'ਤੇ ਪਾਬੰਦੀ ਲਗਾਉਣ ਦੀ ਧਮਕੀ ਦਿੱਤੀ ਹੈ। ਮੈਨੂੰ ਧਮਕੀਆਂ ਵੀ ਮਿਲੀਆਂ ਹਨ। ਇਸ ਬਿਆਨ 'ਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਸਿੱਖ ਭਾਈਚਾਰੇ ਨੇ ਵੀ ਰੋਸ ਜ਼ਾਹਿਰ ਕੀਤਾ ਹੈ।