Islamabad Police Station: ਭਾਜਪਾ ਆਗੂ ਤਰੁਣ ਚੁੱਘ ਤੇ ਅਸ਼ਵਨੀ ਸੇਖੜੀ ਥਾਣਾ ਇਸਲਾਮਾਬਾਦ ਪੁੱਜੇ; ਖੜ੍ਹੇ ਕੀਤੇ ਸਵਾਲ
Islamabad Police Station: ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿੱਚ ਧਮਾਕੇ ਮਗਰੋਂ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।
Islamabad Police Station (ਭਰਤ ਸ਼ਰਮਾ): ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿੱਚ ਧਮਾਕੇ ਮਗਰੋਂ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਭਾਜਪਾ ਦੇ ਨੈਸ਼ਨਲ ਸੈਕਟਰੀ ਤਰੁਣ ਚੁੱਘ ਅਤੇ ਭਾਜਪਾ ਆਗੂ ਅਸ਼ਵਨੀ ਸੇਖੜੀ ਅੱਜ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਥਾਣੇ ਅੰਦਰ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇਸਲਾਮਾਬਾਦ ਵਿੱਚ ਉਨ੍ਹਾਂ ਦੌਰਾ ਸੀ ਤੇ ਉਨ੍ਹਾਂ ਦੇ ਦੌਰੇ ਤੋਂ 12 ਘੰਟੇ ਪਹਿਲਾਂ ਇਸ ਇਲਾਕੇ ਵਿੱਚ ਧਮਾਕਾ ਹੋ ਗਿਆ ਹੈ।
ਇਸ ਲਈ ਉਹ ਇਥੇ ਪੁੱਜ ਹਨ ਅਤੇ ਇਹ ਬਹੁਤ ਹੀ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਦਰ ਹੁਣ ਤੱਕ ਚਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਨੂੰ ਤੋੜਨ ਵਾਲਿਆਂ ਵਿਰੁੱਧ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੁਲਿਸ ਬਹੁਤ ਹੀ ਬਹਾਦਰ ਪੁਲਿਸ ਹੈ ਅਤੇ ਇਸ ਦੇ ਹੱਥ ਸਿਆਸਤਦਾਨਾਂ ਨੇ ਬੰਨ੍ਹੇ ਹੋਏ ਹਨ।
ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਨਾਲ ਖੜ੍ਹਨ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਬਹਾਦਰ ਪੁਲਿਸ ਦਾ ਹੌਸਲਾ ਵਧਾਇਆ ਹੈ। ਇਸ ਮੌਕੇ ਭਾਜਪਾ ਦੇ ਆਗੂ ਅਸਵਨੀ ਸੇਖੜੀ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪੰਜਾਬ ਸਰਕਾਰ ਉਤੇ ਵੱਡੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪਵੇਗਾ।
17 ਦਸੰਬਰ ਮੰਗਲਵਾਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ 'ਚ ਧਮਾਕਾ ਹੋਇਆ। ਇਸ ਮਗਰੋਂ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਧਮਾਕੇ ਤੋਂ ਇਨਕਾਰ ਕਰਦੀ ਰਹੀ, ਪਰ ਪੰਜਾਬ ਸਰਕਾਰ ਦੀ ਤਰਫੋਂ ਡੀਜੀਪੀ ਗੌਰਵ ਯਾਦਵ ਦੀ ਅੰਮ੍ਰਿਤਸਰ ਫੇਰੀ ਦੌਰਾਨ ਉਨ੍ਹਾਂ ਮੰਨਿਆ ਕਿ ਥਾਣੇ ਵਿੱਚ ਧਮਾਕਾ ਹੋਇਆ ਹੈ ਅਤੇ ਇਸ ਦੀ ਜਾਂਚ ਚੱਲ ਰਹੀ ਹੈ।
ਮੰਗਲਵਾਰ ਤੜਕੇ ਕਰੀਬ 3 ਵਜੇ ਇਸਲਾਮਾਬਾਦ ਥਾਣੇ 'ਚ ਵਾਪਰੀ ਘਟਨਾ ਦੇ ਕੁਝ ਘੰਟਿਆਂ ਬਾਅਦ ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ। ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਸਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ ਅਧਿਕਾਰੀਆਂ ਨੂੰ ਤਕਨੀਕੀ ਅਤੇ ਮਨੁੱਖੀ ਖੁਫੀਆ ਦੋਵਾਂ ਦੀ ਵਰਤੋਂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।