ਚੰਡੀਗੜ੍ਹ: ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਮਾਮਲੇ ’ਚ ਜਿੱਥੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਰਕਾਰ ਦੀ ਪਿੱਠ ਥਪਥਪਾਈ ਹੈ, ਉੱਥੇ ਹੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। 


COMMERCIAL BREAK
SCROLL TO CONTINUE READING


ਮੰਤਰੀ ਫੌਜਾ ਸਿੰਘ ਸਰਾਰੀ ਦੀ ਵੀ ਹੋਵੇ ਗ੍ਰਿਫ਼ਤਾਰੀ: ਭਾਜਪਾ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਦੁਆਰਾ ਭ੍ਰਿਸ਼ਟਾਚਾਰ ਮਾਮਲੇ ’ਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਵੀ ਹੋਣੀ ਚਾਹੀਦੀ ਹੈ। 


 



ਫੌਜਾ ਸਿੰਘ ਦੀ ਆਡੀਓ ਕਲਿੱਪ ਮਾਮਲੇ ’ਤੇ ਭਾਜਪਾ ਨੇ ਘੇਰਿਆ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੰਤਰੀ ਸਰਾਰੀ ਦੀ ਆਡੀਓ ਕਲਿੱਪ ਸਾਰਿਆਂ ਦੇ ਸਾਹਮਣੇ ਹੈ, ਪੁਖ਼ਤਾ ਸਬੂਤ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨਾਲ ਵੀ ਪੱਖਪਾਤ ਨਾ ਕਰਦਿਆਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਭਾਵ ਵਿਜੀਲੈਂਸ ਬਿਓਰੋ ਦੁਆਰਾ ਸਰਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।



ਕਾਂਗਰਸੀ MLA ਨੇ ਵਿਜੀਲੈਂਸ ਦੀ ਕਾਰਵਾਈ ਦਾ ਕੀਤਾ ਸਵਾਗਤ
ਇਸ ਦੇ ਉਲਟ ਹਲਕਾ ਭੁਲੱਥ ਤੋਂ MLA ਸੁਖਪਾਲ ਸਿੰਘ ਖਹਿਰਾ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਚਾਉਣ ਲਈ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦਾ ਸਵਾਗਤ ਕੀਤਾ ਹੈ। 


 



ਖਹਿਰਾ ਨੇ ED, CBI ਅਤੇ IT ਦੀ ਕਾਰਗੁਜ਼ਾਰੀ ’ਤੇ ਉਠਾਏ ਸਵਾਲ 
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ, " ਮੈਂ ਵਿਜੀਲੈਂਸ ਬਿਓਰੋ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸਵਾਗਤ ਕਰਦਾ ਹਾਂ। ਕਿਉਂਕਿ ਕਿ ਉਸਨੇ ਵਿਜੀਲੈਂਸ ਨੂੰ 1 ਕਰੋੜ ਰਿਸ਼ਵਤ ਦੀ ਪੇਸ਼ਕਸ਼ ਕਰਕੇ ਆਪਣੀਆਂ ਗਲਤੀ ਨੂੰ ਖ਼ੁਦ ਹੀ ਸਾਬਤ ਕਰ ਦਿੱਤਾ ਹੈ। ਪਰ ਦੂਜੇ  ਪਾਸੇ ਭਾਜਪਾ ਦੇ ਹੱਥ ਖਿਡੌਣੇ ED, CBI ਅਤੇ IT ਕਿੱਥੇ ਹਨ? ਕਿ ਉਹ ਸਿਰਫ਼ ਵਿਰੋਧੀਆਂ ਨੂੰ ਸ਼ਿਕਾਰ ਬਣਾਉਣ ਲਈ ਰੱਖੇ ਹਨ?