Punjab Bjp Candidate List 2024: ਬੀਜੇਪੀ ਵੱਲੋਂ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਪਰਮਪਾਲ ਕੌਰ ਨੂੰ ਦਿੱਤੀ ਟਿਕਟ
Trending Photos
Punjab Bjp Candidate List 2024: ਲੋਕ ਸਭਾ ਚੋਣਾਂ ਲਈ ਭਾਜਪਾ ਪੰਜਾਬ ਲਈ ਅੱਜ ਆਪਣੀ ਦੂਜੀ ਲਿਸਟ ਜਾਰੀ ਕੀਤੀ ਹੈ । ਇਸ ਲਿਸਟ ਵਿਚ ਭਾਜਪਾ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ ਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਆਈਏਐਸ ਨੇ ਪਿਛਲੇ ਦਿਨੀਂ ਆਗਾਉਂ ਸੇਵਾਮੁਕਤੀ ਲੈ ਕੇ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨਾਲ ਭਾਜਪਾ ਜੁਆਇਨ ਕੀਤੀ ਸੀ। ਦੱਸ ਦੇਈਏ ਕਿ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਜੋ ਅਕਾਲੀ ਦਲ ਦੇ ਸੀਨੀਅਰ ਲੀਡਰ ਹਨ ।
ਪਹਿਲੀ ਸੂਚੀ ਵਿੱਚ ਛੇ ਉਮੀਦਵਾਰ ਐਲਾਨੇ
30 ਮਾਰਚ ਨੂੰ ਭਾਰਤੀ ਜਨਤਾ ਪਾਰਟੀ ਨੇ ਅੱਠਵੀਂ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਪੰਜਾਬ ਦੀਆਂ ਛੇ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਸ ਸੂਚੀ ਵਿੱਚ ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ (ਐਸਸੀ) ਹੰਸ ਰਾਜ ਹੰਸ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਅਤੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਦੇ ਨਾਂ ਸ਼ਾਮਲ ਹਨ।
ਕੁੱਲ 9 ਸੀਟਾਂ 'ਤੇ ਪੱਤੇ ਖੋਲ੍ਹੇ
ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 9 (ਪੰਜਾਬ ਲੋਕ ਸਭਾ ਚੋਣ 2024) ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਿਲਸਿਲੇ ਵਿੱਚ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਕਾਰੋਬਾਰੀ ਦੀ ਕੁੱਟਮਾਰ, ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ
1 ਜੂਨ ਨੂੰ ਪੈਣਗੀਆਂ ਵੋਟਾਂ
ਪੰਜਾਬ ਵਿੱਚ ਸੱਤਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅੰਮ੍ਰਿਤਸਰ, ਆਨੰਦਪੁਰ ਸਾਹਿਬ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਖਡੂਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਹਨ।
ਇਹ ਵੀ ਪੜ੍ਹੋ: Dalip Singh Majithia Death: ਭਾਰਤੀ ਹਵਾਈ ਫੌਜ ਦੇ ਸੀਨੀਅਰ ਆਗੂ ਦਲੀਪ ਸਿੰਘ ਮਜੀਠੀਆ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ