Ludhiana News: ਭਾਜਪਾ ਨੇ ਲੁਧਿਆਣਾ ਨਗਰ ਨਿਗਮ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ; ਜਾਣੋ ਕਿਹੜੇ ਕੀਤੇ ਵਾਅਦੇ
Ludhiana News: ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਲਈ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਰਵਨੀਤ ਸਿੰਘ ਬਿੱਟੂ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ।
Ludhiana News: ਲੁਧਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਲਈ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਰਵਨੀਤ ਸਿੰਘ ਬਿੱਟੂ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਲੋਕਾਂ ਨਾਲ ਵਾਅਦੇ ਕੀਤੇ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਪੰਜ ਗਰੰਟੀਆਂ ਉਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਿੱਚ 100 ਬਿਜਲਈ ਬੱਸਾਂ ਚਲਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਬੱਸਾਂ ਲਈ ਕੇਂਦਰ ਦੀ ਸਰਕਾਰ ਦੇ ਫੰਡ ਦੇ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਕੀਮਾਂ ਜਿਨ੍ਹਾਂ ਵਿੱਚ ਕੇਂਦਰ ਦੀ ਸਰਕਾਰ ਵੱਲੋਂ ਫੰਡ ਦਿੱਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਥਾਣਿਆਂ ਵਿੱਚੋਂ ਕੰਮ ਨਹੀਂ ਕਰਦੀ ਬਲਕਿ ਵਿਧਾਇਕ ਦੇ ਘਰਾਂ ਵਿੱਚੋਂ ਥਾਣੇ ਚਲਦੇ ਹਨ।
ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਵੀ ਸਵਾਲ ਖੜ੍ਹੇ ਕੀਤ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਨੂੰਨ ਵਿਵਸਥਾ ਸਹੀ ਹੁੰਦੀ ਤਾਂ ਖਰੜ ਪੁਲਿਸ ਸਟੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋ ਸਕਦੀ ਸੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਬੀਬੀਆਂ ਭੈਣਾਂ ਨੂੰ 2000 ਦੇਣ ਦੀ ਗੱਲ ਕਰ ਰਹੇ ਹਨ ਪਰ ਪੰਜਾਬ ਵਿੱਚ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : Nangal News: ਸਾਂਭਰਾ ਨੇ ਡੇਢ ਘੰਟਾ ਰੋਕੀ ਅੰਬਾਲਾ ਤੋਂ ਦੌਲਤਪੁਰ ਜਾਣ ਵਾਲੀ ਰੇਲ
ਉਹ ਨਹੀਂ ਪੂਰਾ ਕੀਤਾ ਉਨ੍ਹਾਂ ਨੇ ਕਿਹਾ ਕਿ ਹਾਲੇ ਤਾਂ ਹੋਰ ਕਈ ਖੁਲਾਸੇ ਹੋਣੇ ਹਨ। ਜਿਸ ਤਰ੍ਹਾਂ ਨਾਲ ਪੁਸ਼ਪਾ ਟੂ ਆਈ ਹੈ ਅਤੇ ਪੁਸ਼ਪਾ ਥ੍ਰੀ ਵੀ ਆਉਣੀ ਹੈ ਅਤੇ ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਸਿੰਗਲ ਡਿਜਿਟ ਉਤੇ ਹੀ ਰਹੇਗੀ।
ਇਹ ਵੀ ਪੜ੍ਹੋ : Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸ