Punjab BJP News: ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੀਐਮ ਨਰਿੰਦਰ ਮੋਦੀ ਤੇ ਹੋਰ ਵੱਡੇ ਨਾਮ ਸ਼ਾਮਲ ਹਨ।


COMMERCIAL BREAK
SCROLL TO CONTINUE READING

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਨੂੰ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਇੱਕੋ ਇੱਕ ਦੋ ਵਿਧਾਇਕਾਂ ਅਸ਼ਵਨੀ ਕੁਮਾਰ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਦੇ ਨਾਂ ਸ਼ਾਮਲ ਹਨ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ, ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਪੰਜਾਬ ਦੇ ਚੇਅਰਮੈਨ ਸੁਨੀਲ ਜਾਖੜ, ਹਰਿਆਣਾ ਦੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਯੋਗੀ ਅਦਿੱਤਿਆ ਨਾਥ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਰਦੀਪ ਸਿੰਘ ਪੁਰੀ, ਸਮਰਿਤੀ ਇਰਾਨੀ, ਨਿਤਿਨ ਗਡਕਰੀ, ਮਨਜਿੰਦਰ ਸਿੰਘ ਸਿਰਸਾ, ਵਿਜੇ ਸਾਂਪਲਾ, ਹੇਮਾ ਮਾਲਿਨੀ ਅਤੇ ਭੋਜਪੁਰੀ ਅਦਾਕਾਰ ਦਿਨੇਸ਼ ਲਾਲ ਯਾਦਵ ਨਿਰਹੁਆ, ਮਨੋਜ ਤਿਵਾੜੀ ਅਤੇ ਹੋਰ ਨਾਮ ਸ਼ਾਮਲ ਹਨ।


ਇਹ ਵੀ ਪੜ੍ਹੋ : CM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ; ਅੰਤਿਮ ਯਾਤਰਾ ਨੂੰ ਦਿੱਤਾ ਮੋਢਾ