ਚੰਡੀਗੜ: ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਬੇ ਦੇ ਕਈ ਸੀਨੀਅਰ ਨੇਤਾ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੰਤਰੀ ਵੀ ਸ਼ਾਮਲ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ ਵਿਚ ਇਨ੍ਹਾਂ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਦਿੱਗਜ ਕਾਂਗਰਸੀ ਆਗੂਆਂ ਵਿੱਚ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ, ਮੁਹਾਲੀ ਦੇ ਮੇਅਰ ਅਮਰਜੀਤ ਜੀਪੀ, ਸਾਬਕਾ ਵਿਧਾਇਕ ਕੇਵਲ ਢਿੱਲੋਂ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਕਾਂਗਰਸ ਦੇ ਦਿੱਗਜ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ।


COMMERCIAL BREAK
SCROLL TO CONTINUE READING

 


ਕਾਂਗਰਸ ਨੂੰ ਇਕ ਤੋਂ ਬਾਅਦ ਇਕ ਝਟਕੇ


ਪੰਜਾਬ 'ਚ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਕਾਂਗਰਸ ਨੂੰ ਇਹ ਦੂਜਾ ਵੱਡਾ ਝਟਕਾ ਲੱਗਾ ਹੈ ਜਦੋਂ ਕਈ ਸਾਬਕਾ ਮੰਤਰੀਆਂ ਸਮੇਤ ਇਸ ਦੇ ਸੀਨੀਅਰ ਆਗੂ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਬਰਨਾਲਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹੇ ਕੇਵਲ ਸਿੰਘ ਢਿੱਲੋਂ ਨੂੰ ਇਸ ਵਾਰ ਪਾਰਟੀ ਟਿਕਟ ਨਹੀਂ ਮਿਲੀ ਅਤੇ ਕਾਂਗਰਸ ਨੇ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਾਂਗਰਸ 'ਚੋਂ ਕੱਢ ਦਿੱਤਾ ਹੈ। ਅੱਜ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।


 


ਅਮਿਤ ਸ਼ਾਹ ਜੁਆਇਨ ਕਰਵਾਉਣਗੇ ਭਾਜਪਾ


ਕੇਂਦਰੀ ਗ੍ਰਹਿ ਮੰਤਰੀ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਪਹੁੰਚਣਗੇ। ਉਹ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਭਾਜਪਾ ਅਹੁਦੇਦਾਰਾਂ, ਸੂਬਾ ਕੋਰ ਗਰੁੱਪ, ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਕਈ ਨੇਤਾ ਭਾਜਪਾ 'ਚ ਸ਼ਾਮਲ ਹੋਣਗੇ। ਅਮਿਤ ਸ਼ਾਹ ਅਹੁਦੇਦਾਰਾਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵੀ ਚਰਚਾ ਕਰਨਗੇ।


 


WATCH LIVE TV