BJP Protest: ਮੋਹਾਲੀ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ 'ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਪੰਜਾਬ 'ਚ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਇਸ ਬੁੱਤ ਨੂੰ ਲੋਕਅਰਪਣ ਨਾ ਕਰਨ ਉਤੇ ਰੋਸ ਜ਼ਾਹਿਰ ਕੀਤਾ। ਭਾਜਪਾ ਅੱਜ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਭਾਜਪਾ ਨੇ 2 ਦਸੰਬਰ ਤੱਕ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ।


COMMERCIAL BREAK
SCROLL TO CONTINUE READING

ਪੰਜਾਬ ਭਾਜਪਾ ਆਗੂਆਂ ਨੇ ਐਲਾਨ ਕੀਤਾ ਹੈ ਕਿ ਸੋਮਵਾਰ ਨੂੰ ਭਗਤ ਸਿੰਘ ਦੇ ਬੁੱਤ ਨੂੰ ਲੋਕਅਰਪਣ ਕਰਨ ਦਾ ਕੰਮ ਕਰਨਗੇ ਤਾਂ ਜੋ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਗਤ ਸਿੰਘ ਪਰਦੇ ਪਿੱਛੇ ਨਾ ਰਹਿਣ।


ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਦੇ ਮੁੱਖ ਗੇਟ ਤੋਂ ਕੁਝ ਮੀਟਰ ਦੂਰੀ ’ਤੇ 30 ਫੁੱਟ ਦੀ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਮੂਰਤੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਵਾਲੇ ਦਿਨ ਕਰਨਾ ਸੀ ਪਰ ਅਜਿਹਾ ਨਹੀਂ ਹੋ ਸਕਿਆ। ਕਿਉਂਕਿ ਉਸ ਦੌਰਾਨ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ 4 ਵਿਧਾਨ ਸਭਾ ਖੇਤਰਾਂ ਵਿੱਚ ਜ਼ਿਮਨੀ ਚੋਣਾਂ ਦੀ ਪ੍ਰਕਿਰਿਆ ਚੱਲ ਪਈ।


ਇਸ ਮੂਰਤੀ ਦਾ ਉਦਘਾਟਨ ਪੰਜਾਬ ਸਰਕਾਰ ਨੇ ਕੁਝ ਸਮੇਂ ਲਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਬੀਜੇਪੀ ਨੇ ਪੰਜਾਬ ਸਰਕਾਰ ਦੀ ਇਸ ਦੇਰੀ ਦਾ ਵਿਰੋਧ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਅਗਲੇ 72 ਘੰਟਿਆਂ ’ਚ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਨਹੀਂ ਕਰਦੇ ਤਾਂ ਉਹ ਖੁਦ ਇਸ ਉਦਘਾਟਨ ਕਰਨਗੇ।


ਇਹ ਵੀ ਪੜ੍ਹੋ : Vikrant Massey Retirement: ਵਿਕਰਾਂਤ ਮੈਸੀ ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ! ਅਚਾਨਕ ਕਿਉਂ ਲਿਆ ਇਹ ਫੈਸਲਾ?


ਭਾਜਪਾ ਦੇ ਰੋਸ ਮੁਜ਼ਾਹਰੇ ਨੂੰ ਦੇਖਦੇ ਹੋਏ ਏਅਰਪੋਰਟ ਦੇ ਕੋਲ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਭਾਜਪਾ ਰੋਸ ਮੁਜ਼ਾਹਰੇ ਲਈ ਅੜੇ ਹੋਏ ਹਨ।


ਇਹ ਵੀ ਪੜ੍ਹੋ : Punjab Breaking Live Updates: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ, ਇੱਥੇ ਜਾਣੋ ਵੱਡੀਆਂ ਖ਼ਬਰਾਂ