Kangana Ranaut News:  ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਉਤੇ ਭਾਜਪਾ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਭਾਜਪਾ ਨੇ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਜਪਾ ਕੰਗਨਾ ਦੇ ਬਿਆਨ ਨਾਲ ਅਸਹਿਮਤ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਪਾਰਟੀ ਦੇ  ਮੁੱਦਿਆਂ ਉਤੇ ਬਿਆਨ ਦੇਣ ਦੀ ਨਾ ਤਾਂ ਮਨਜ਼ੂਰੀ ਹੈ ਨਾ ਹੀ ਅਧਿਕਾਰ ਹੈ।
ਭਾਰਤੀ ਜਨਤਾ ਪਾਰਟੀ ਨੇ ਕੰਗਨਾ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਭਵਿੱਖ ਵਿੱਚ ਉਹ ਅਜਿਹੇ ਬਿਆਨ ਨਾ ਦੇਣ। ਭਾਜਪਾ ਸਬ ਕਾ ਵਿਕਾਸ ਸਬਕਾ ਵਿਸ਼ਵਾਸ ਔਰ ਸਬ ਕਾ ਪ੍ਰਿਆਸ ਦੇ ਸੰਕਪਲ ਉਪਰ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਸਬੰਧੀ ਬਿਆਨ ਤੋਂ ਬਾਅਦ ਵਿਰੋਧੀ ਧਿਰ ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਤੇ ਕੰਗਨਾ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਵਿਵਾਦ ਨੂੰ ਭਖਦੇ ਦੇਖਦੇ ਹੋਏ ਪਾਰਟੀ ਨੇ ਹੁਣ ਅਧਿਕਾਰਤ ਬਿਆਨ ਜਾਰੀ ਕਰ ਕੇ ਕੰਗਨਾ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਕੰਗਨਾ ਨੂੰ ਭਵਿੱਖ 'ਚ ਅਜਿਹਾ ਕੋਈ ਬਿਆਨ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।


ਦਰਅਸਲ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਜੇਕਰ ਸਾਡੀ ਸਿਖਰ ਲੀਡਰਸ਼ਿਪ ਮਜ਼ਬੂਤ ​​ਨਾ ਹੁੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਵੀ ਬੰਗਲਾਦੇਸ਼ ਬਣਾ ਦਿੱਤਾ ਜਾਂਦਾ। ਵਿਰੋਧੀ ਧਿਰ ਕੰਗਨਾ ਰਣੌਤ ਦੇ ਇਸ ਬਿਆਨ 'ਤੇ ਲਗਾਤਾਰ ਹਮਲੇ ਕਰ ਰਹੀ ਹੈ। ਕਾਂਗਰਸ ਨੇ ਕੰਗਨਾ ਖਿਲਾਫ NSA ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਵੀ ਕੰਗਣਾ ਦੇ ਬਿਆਨ ਤੋਂ ਦੂਰੀ ਬਣਾ ਲਈ ਅਤੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ ਅਤੇ ਪਾਰਟੀ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


ਕੰਗਨਾ ਦੇ ਵਿਵਾਦਿਤ ਬਿਆਨ 'ਤੇ ਭਾਜਪਾ ਦੇ ਕੇਂਦਰੀ ਮੀਡੀਆ ਵਿਭਾਗ ਵੱਲੋਂ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ, "ਕਿਸਾਨਾਂ ਦੇ ਅੰਦੋਲਨ ਦੇ ਸੰਦਰਭ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। 


ਕਾਬਿਲੇਗੌਰ ਹੈ ਕਿ ਇੱਕ ਇੰਰਟਵਿਊ ਦੌਰਾਨ ਕੰਗਨਾ ਨੇ ਕਿਹਾ ਸੀ ਕਿ ਕਿਸਾਨਾਂ ਦੇ ਅੰਦੋਲਨ ਦੌਰਾਨ ਜੋ ਹੋਇਆ, ਉਹ ਸਭ ਨੇ ਦੇਖਿਆ। ਪ੍ਰਦਰਸ਼ਨ ਦੇ ਨਾਂ 'ਤੇ ਹਿੰਸਾ ਫੈਲਾਈ ਗਈ। ਉੱਥੇ ਬਲਾਤਕਾਰ ਹੋ ਰਹੇ ਸਨ, ਲੋਕਾਂ ਨੂੰ ਮਾਰਿਆ ਜਾ ਰਿਹਾ ਸੀ ਅਤੇ ਫਾਂਸੀ ਦਿੱਤੀ ਜਾ ਰਹੀ ਸੀ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਕੰਗਨਾ ਨੇ ਕਿਹਾ ਕਿ ਜਦੋਂ ਬਿੱਲ ਵਾਪਸ ਲਿਆ ਗਿਆ ਤਾਂ ਸਾਰੇ ਹੈਰਾਨ ਰਹਿ ਗਏ। ਕਿਉਂਕਿ ਉਨ੍ਹਾਂ ਦੀ ਯੋਜਨਾ ਬਹੁਤ ਲੰਬੀ ਸੀ।



ਭਾਰਤੀ ਜਨਤਾ ਪਾਰਟੀ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟ ਕਰਦੀ ਹੈ। ਪਾਰਟੀ ਦੀ ਤਰਫੋਂ ਇਸ ਨੀਤੀ ਉੱਤੇ ਬੋਲਣ ਲਈ ਪਾਰਟੀ ਦੇ ਮੁੱਦੇ 'ਤੇ ਕੰਗਨਾ ਰਣੌਤ ਨੂੰ ਇਸ ਤਰ੍ਹਾਂ ਦੇ ਬਿਆਨ ਦੇਣ ਦੀ ਨਾ ਤਾਂ ਇਜਾਜ਼ਤ ਹੈ ਅਤੇ ਨਾ ਹੀ ਅਧਿਕਾਰਤ ਕੀਤਾ ਗਿਆ ਹੈ।