BJP's Vijay Rupani on Jalandhar Bypoll election 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਨੂੰ ਦੇਖਦਿਆਂ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਬੁੱਧਵਾਰ ਨੂੰ ਕਿਹਾ ਕਿ ਸਿਰਫ ਭਾਜਪਾ ਹੀ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਤੋਰ ਸਕਦੀ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੂਪਾਨੀ ਨੇ ਕਾਂਗਰਸ ਨੂੰ ਹਲਕੇ ਵਿੱਚ "ਵਿਕਾਸ ਦੀ ਘਾਟ" ਅਤੇ 'ਆਪ' ਨੂੰ ਸੂਬੇ ਵਿੱਚ "ਵਿਗੜਦੀ" ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਠਹਿਰਾਇਆ।


COMMERCIAL BREAK
SCROLL TO CONTINUE READING

ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023, ਜੋ ਕਿ 10 ਮਈ ਨੂੰ ਹੋਣੀ ਹੈ, ਇਸ ਸਾਲ ਜਨਵਰੀ ਵਿੱਚ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਅਹਿਮ ਮੰਨੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਹਲਕਾ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਜੋ 1999 ਤੋਂ ਇੱਥੇ ਅਜੇਤੂ ਰਹੇ ਹਨ।  


ਹਾਲਾਂਕਿ ਇਸ ਵਾਰ ਹਲਕੇ 'ਚ ਕਾਂਗਰਸ, 'ਆਪ', ਅਕਾਲੀ-ਬਸਪਾ ਅਤੇ ਭਾਜਪਾ 'ਚ ਚਾਰ-ਕੋਣੀ ਮੁਕਾਬਲਾ ਹੋਵੇਗਾ। ਭਾਜਪਾ ਨੇ ਦਲਿਤ ਸਿੱਖ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਟਵਾਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।


2020 ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਤੋੜਨ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਆਪਣੀ ਪਹਿਲੀ ਲੋਕ ਸਭਾ ਚੋਣ ਆਪਣੇ ਦਮ 'ਤੇ ਲੜ ਰਹੀ ਹੈ।


ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦੋਂ ਕਿ 'ਆਪ' ਦੇ ਉਮੀਦਵਾਰ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਹਨ, ਜੋ ਕਾਂਗਰਸ ਛੱਡ ਕੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ 'ਆਪ' ਵਿੱਚ ਸ਼ਾਮਲ ਹੋਏ ਹਨ।


ਅਕਾਲੀ-ਬਸਪਾ ਵੱਲੋਂ ਦੋ ਵਾਰ ਰਹਿ ਚੁੱਕੇ ਸੁਖਵਿੰਦਰ ਕੁਮਾਰ ਸੁੱਖੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। 


ਇਹ ਵੀ ਪੜ੍ਹੋ: Parkash Singh Badal News: ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਕੀਤੇ ਜਲ ਪ੍ਰਵਾਹ


PTI ਦੀ ਰਿਪੋਰਟ ਮੁਤਾਬਕ ਵਿਜੇ ਰੁਪਾਣੀ ਵੱਲੋਂ ਦਾਅਵਾ ਕੀਤਾ ਗਿਆ ਕਿ ਜਲੰਧਰ ਦੇ ਲੋਕ ਮਹਿਸੂਸ ਕਰਦੇ ਹਨ ਕਿ ਪਿਛਲੇ 9 ਸਾਲਾਂ ਵਿੱਚ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਵਿਜੇ ਰੁਪਾਨੀ ਨੇ ਕਿਹਾ ਕਿ ਲੋਕ ਠੱਗਿਆ ਮਹਿਸੂਸ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ "ਝੂਠੇ ਵਾਅਦੇ" ਕੀਤੇ ਗਏ ਅਤੇ ਵੱਡਾ ਫਤਵਾ ਦਿੱਤਾ ਗਿਆ ਸੀ।


ਰੁਪਾਨੀ ਨੇ ਅੱਗੇ ਦੋਸ਼ ਵੀ ਲਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। "ਇੱਥੇ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਅਤੇ ਇਸੇ ਕਰਕੇ ਉਹ 'ਆਪ' ਤੋਂ ਨਾਰਾਜ਼ ਹਨ," ਉਨ੍ਹਾਂ ਕਿਹਾ।


ਇਹ ਵੀ ਪੜ੍ਹੋ: Balwant Singh Rajoana News: ਵੱਡੀ ਖ਼ਬਰ! ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ


(For more news apart from BJP's Vijay Rupani on Jalandhar Bypoll election 2023, stay tuned to Zee PHH)