Chandigarh Mayor: ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ- ਮੁੱਖ ਮੰਤਰੀ ਮਾਨ
Advertisement
Article Detail0/zeephh/zeephh2119838

Chandigarh Mayor: ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ- ਮੁੱਖ ਮੰਤਰੀ ਮਾਨ

Chandigarh Mayor: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਖਾਤੇ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਆਖ਼ਿਰ ਸੱਚਾਈ ਦੀ ਹੋਈ ਜਿੱਤ...ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ.

Chandigarh Mayor: ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ- ਮੁੱਖ ਮੰਤਰੀ ਮਾਨ

Chandigarh Mayor Election: ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈਕੇ ਵੱਡਾ ਫੈਸਲਾ ਸੁਣਾਉਦੇ ਹੋਏ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇ ਦਿੱਤਾ ਹੈ। ਆਪ ਕੌਂਸਲਰ ਅਤੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਮੇਅਰ ਚੋਣਾਂ ਵਿੱਚ ਬੀਜੇਪੀ ਅਤੇ ਚੋਣ ਅਧਿਕਾਰੀ ਅਨੀਲ ਮਸੀਹ ਨੇ ਧਾਂਦਲੀ ਕੀਤੀ ਹੈ। ਅੱਜ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰ ਦਿੱਤੇ ਹਨ। ਕੋਰਟ ਨੇ ਕਿਹਾ ਕਿ ਚੋਣ ਅਧਿਕਾਰੀ ਨੇ 8 ਵੋਟਾਂ ਗਲਤ ਤਰੀਕੇ ਨਾਲ ਅਯੋਗ ਕਰਾਰ ਦਿੱਤੀ ਹੈ। ਜਿਨ੍ਹਾਂ 'ਤੇ ਕੁਲਦੀਪ ਕੁਮਾਰ ਦਾ ਨਾਂਅ ਲਿਖਿਆ ਹੋਇਆ ਹੈ, ਇਨ੍ਹਾਂ ਨੂੰ ਵੈਲਿਡ ਮੰਨਿਆ ਜਾਵੇ ਅਤੇ ਮੁੜ ਤੋਂ ਗਿਣਿਆ ਜਾਵੇ। ਜਿਸ ਤੋਂ ਬਾਅਦ ਕੋਰਟ ਨੇ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ ਹੈ। 

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਖਾਤੇ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਆਖ਼ਿਰ ਸੱਚਾਈ ਦੀ ਹੋਈ ਜਿੱਤ...ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ... CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ 'ਆਪ' ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ... ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ... ਲੋਕਤੰਤਰ ਦੀ ਇਸ ਵੱਡੀ ਜਿੱਤ 'ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ...

 

ਪੂਰਾ ਮਾਮਲਾ ਕੀ ਹੈ?

ਦੱਸ ਦਈਏ ਚੰਡੀਗੜ੍ਹ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਚੋਣ ਅਧਿਕਾਰੀ ਨੇ ਕਾਂਗਰਸ ਅਤੇ ਆਪ ਦੀਆਂ ਅੱਠ ਵੋਟਾਂ ਰੱਦ ਕਰਾਰ ਦਿੱਤੀ ਸਨ। ਜਿਸ ਤੋਂ ਬਾਅਦ 16 ਵੋਟਾਂ ਵਾਲੇ ਭਾਜਪਾ ਦੇ ਮੇਅਰ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਗਿਆ। ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲ ਕੇ ਲੜੀ ਸੀ। ਦੋਵਾਂ ਪਾਰਟੀਆਂ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

Trending news