ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਵੱਡਾ ਦਾਅ, 117 ਸੀਟਾਂ 'ਤੇ ਸੰਨ੍ਹ ਲਾਉਣ ਦੀ ਤਿਆਰੀ ਵਿਚ
Advertisement

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਵੱਡਾ ਦਾਅ, 117 ਸੀਟਾਂ 'ਤੇ ਸੰਨ੍ਹ ਲਾਉਣ ਦੀ ਤਿਆਰੀ ਵਿਚ

ਪਾਰਟੀ ਵੱਲੋਂ ਪੰਜਾਬ ਵਿੱਚ ਅਕਾਲੀ ਦਲ ਨਾਲੋਂ ਗਠਜੋੜ ਤੋੜਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਪਹਿਲੀ ਵਾਰ ਚੋਣ ਲੜਨ ਦੇ ਫੈਸਲੇ ਨੂੰ ਦੁਹਰਾਇਆ।

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦਾ ਵੱਡਾ ਦਾਅ, 117 ਸੀਟਾਂ 'ਤੇ ਸੰਨ੍ਹ ਲਾਉਣ ਦੀ ਤਿਆਰੀ ਵਿਚ

ਭਰਤ ਸ਼ਰਮਾ/ਲੁਧਿਆਣਾ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ‘ਨਵਾਂ ਪੰਜਾਬ ਭਾਜਪਾ ਦੇ ਨਾਲ’ਦੇ ਨਾਅਰੇ ਸਬੰਧੀ ਸੂਬਾ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਿਰਕਤ ਕੀਤੀ।

fallback

ਗਜੇਂਦਰ ਸਿੰਘ ਸ਼ੇਖਾਵਤ ਨੇ ਸਭਾ ਦੀ ਪਹਿਲੀ ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਪੁੱਤਰ ਭਾਰਤੀ ਹਥਿਆਰਬੰਦ ਸੈਨਾ ਦੇ ਸੀ.ਡੀ.ਐਸ ਜਨਰਲ ਬਿਪਿਨ ਰਾਵਤ ਸਮੇਤ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪਾਰਟੀ ਵੱਲੋਂ ਪੰਜਾਬ ਵਿੱਚ ਅਕਾਲੀ ਦਲ ਨਾਲੋਂ ਗਠਜੋੜ ਤੋੜਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਪਹਿਲੀ ਵਾਰ ਚੋਣ ਲੜਨ ਦੇ ਫੈਸਲੇ ਨੂੰ ਦੁਹਰਾਇਆ। ਉਨ੍ਹਾਂ ਔਖੇ ਸਮੇਂ ਵਿਚ ਪਾਰਟੀ ਦੇ ਝੰਡੇ ਨਾਲ ਖੜ੍ਹੇ ਰਹਿਣ ਲਈ ਭਾਜਪਾ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਦੇ ਲੋਕਾਂ ਨੇ ਕਈ ਹਮਲਾਵਰਾਂ ਦੀ ਕਰੋਪੀ ਦਾ ਸਾਹਮਣਾ ਕਰ ਕੇ ਉਨ੍ਹਾਂ ਵਿਦੇਸ਼ੀਆਂ ਦੇ ਦੰਦ ਖੱਟੇ ਕੀਤੇ ਹਨ ਉਹ ਪਿੱਛੇ ਹਟ ਗਏ ਹਨ ਅਤੇ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਚੁੱਕੇ ਹਨ। ਭਾਜਪਾ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼, ਹਰੀ ਕ੍ਰਾਂਤੀ ਅਤੇ ਕੌਮੀ ਸੁਰੱਖਿਆ ਸਮੇਤ ਹੋਰ ਅਨੇਕਾਂ ਪ੍ਰਾਪਤੀਆਂ ਵਿੱਚ ਪਾਏ ਯੋਗਦਾਨ ਲਈ ਕੌਮ ਪੰਜਾਬ ਦੀ ਧਰਤੀ ਦੇ ਪੁੱਤਰਾਂ ਦੀ ਸਦਾ ਲਈ ਧੰਨਵਾਦੀ ਹੈ। ਪੰਜਾਬ ਦੇ ਕਿਸਾਨਾਂ ਨੇ ਭਾਰਤ ਦੇ ਅਨਾਜ ਭੰਡਾਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਇਸ ਲਈ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ।

fallback

ਭਾਰਤੀ ਜਨਤਾ ਪਾਰਟੀ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੁਝ ਲੋਕਾਂ ਨਾਲ ਕੀਤੀ ਸੀ ਅਤੇ ਅੱਜ ਕਰੋੜਾਂ ਵਰਕਰਾਂ ਦੀ ਮਿਹਨਤ ਨਾਲ ਇਹ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਚੁੱਕੀ ਹੈ। ਇਨ੍ਹਾਂ ਵਰਕਰਾਂ ਦੀ ਅਣਥੱਕ ਮਿਹਨਤ ਸਦਕਾ ਅੱਜ ਦੇਸ਼ ਦੇ 16 ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਦੇਸ਼ ਦੇ ਲੋਕ ਆਪਣੇ ਰਾਜਾਂ ਦੇ ਵਿਕਾਸ ਲਈ ਉੱਥੋਂ ਦੀ ਭਾਜਪਾ ਸਰਕਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਮੋਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਜੋ ਕੰਮ ਕੀਤੇ ਹਨ, ਪੰਜਾਬ ਦੇ ਲੋਕਾਂ ਨੇ ਵੀ ਇਸ ਦਾ ਪੂਰਾ ਸਾਥ ਦਿੱਤਾ ਹੈ, ਜਿਸ ਕਾਰਨ ਮੋਦੀ ਜੀ ਦਾ ਪੰਜਾਬ ਨਾਲ ਖਾਸ ਲਗਾਅ ਹੈ। ਪੰਜਾਬ ਦੇ ਲੋਕ ਵੀ ਹੁਣ ਸੂਬੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ ਅਤੇ ਪੰਜਾਬ ਅਤੇ ਆਪਣਾ ਵਿਕਾਸ ਚਾਹੁੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਬਹੁਤ ਵੱਡੀਆਂ ਸਹੂਲਤਾਂ ਦਿੱਤੀਆਂ ਹਨ, ਜਿਸ ਤਹਿਤ ਸਾਰੀਆਂ ਪੰਚਾਇਤਾਂ ਨੂੰ ਲੱਖਾਂ ਰੁਪਏ ਦੇ ਫੰਡ ਦਿੱਤੇ ਗਏ ਹਨ।

fallback

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਗਰੀਬੀ ਅਤੇ ਕੰਗਾਲੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਪੰਜਾਬ ਜੀ.ਡੀ.ਪੀ ਇਹ ਚੌਥੇ ਸਥਾਨ ਤੋਂ 16ਵੇਂ ਸਥਾਨ 'ਤੇ ਆ ਗਿਆ ਹੈ। ਪੰਜਾਬ ਅੱਜ 4 ਲੱਖ ਕਰੋੜ ਦੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਪੰਜਾਬ ਅੱਜ ਹੇਠਾਂ ਤੋਂ ਦੂਜੇ ਨੰਬਰ 'ਤੇ ਆ ਗਿਆ ਹੈ। ਪੰਜਾਬ ਨੂੰ ਇਸ ਤੋਂ ਬਾਹਰ ਨਿਕਲਣ ਦੀ ਲੋੜ ਹੈ। ਇਸ ਲਈ ਪੰਜਾਬ ਵਿੱਚ ਬਦਲਾਅ ਦੀ ਲੋੜ ਹੈ। ਅਕਾਲੀ ਦਲ ਨਾਲ ਸਮਝੌਤਾ ਸੱਤਾ ਲਈ ਨਹੀਂ ਸਗੋਂ ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਕੀਤਾ ਗਿਆ ਸੀ। ਕਿਸਾਨਾਂ ਲਈ ਬਣੇ ਕਾਨੂੰਨਾਂ ਦੀ ਉਲੰਘਣਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਭਰਾਵਾਂ ਤੋਂ ਮੁਆਫ਼ੀ ਮੰਗਦਿਆਂ ਉਨ੍ਹਾਂ ਨੂੰ ਵਾਪਸ ਲੈ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਿੱਧਾ ਸਬੂਤ ਦਿੱਤਾ ਹੈ। ਵਿਰੋਧੀ ਧਿਰ ਦੇ ਦਿੱਗਜ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ, ਵਿਰੋਧੀ ਧਿਰ ਵੱਲੋਂ ਫੈਲਾਏ ਗਏ ਝੂਠ ਦਾ ਪਰਦਾਫਾਸ਼ ਕਰਨਾ ਵੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮੋਦੀ ਸਰਕਾਰ ਨੇ ਕਿਸਾਨਾਂ ਲਈ ਮਿੱਟੀ ਸਿਹਤ ਕਾਰਡ, ਸਬਸਿਡੀ ਵਾਲਾ ਨੀਮ ਕੋਟੇਡ ਯੂਰੀਆ, ਕਿਸਾਨ ਸਨਮਾਨ-ਨਿਧੀ ਯੋਜਨਾ, ਕਿਸਾਨਾਂ ਦੀਆਂ ਫਸਲਾਂ ਦੀ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਆਦਿ ਵਰਗੇ ਕਈ ਸੁਧਾਰ ਕੀਤੇ ਹਨ। ਕਾਂਗਰਸ ਦੇਸ਼ ਨੂੰ ਵੰਡਦੀ ਹੈ ਅਤੇ ਭਾਜਪਾ ਦੇਸ਼ ਨੂੰ ਇਕਜੁੱਟ ਕਰ ਕੇ ਵਿਕਾਸ ਦੇ ਰਾਹ 'ਤੇ ਲੈ ਜਾਂਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਭਲੇ ਲਈ ਪ੍ਰਧਾਨ ਮੰਤਰੀ ਮੋਦੀ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਦਾ ਲਾਭ ਉਠਾਉਣ ਅਤੇ ਆਤਮਨਿਰਭਰ ਭਾਰਤ ਦੇ ਨਾਅਰੇ 'ਤੇ ਅੱਗੇ ਵਧਣ।

ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਈ ਕੋਈ ਵੀ ਸਿਆਸੀ ਪਾਰਟੀ ਚੁਣੌਤੀ ਨਹੀਂ ਹੈ, ਭਾਜਪਾ ਵਰਕਰਾਂ ਲਈ ਸਮਾਂ ਚੁਣੌਤੀ ਹੈ ਅਤੇ ਭਾਜਪਾ ਵਰਕਰ ਇਸ ਚੁਣੌਤੀ ਨੂੰ ਆਸਾਨੀ ਨਾਲ ਪਾਰ ਕਰ ਲੈਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਨੂੰ ਭਾਜਪਾ ਆਪਣੇ ਨਾਲ ਲਵੇਗੀ। ਭਾਜਪਾ ਅਜਿਹੇ ਲੋਕਾਂ ਦਾ ਆਪਣੇ ਪਰਿਵਾਰ 'ਚ ਸਵਾਗਤ ਕਰਦੀ ਹੈ। ਪੰਜਾਬ ਦੇ ਲੋਕ ਪੰਜਾਬ ਸਰਕਾਰ ਤੋਂ ਇੰਨੇ ਨਾਖੁਸ਼ ਹਨ ਕਿ ਉਹ ਪੰਜਾਬ ਵਿਚ ਨਵਾਂ ਇਤਿਹਾਸ ਲਿਖਣ ਲਈ ਤਿਆਰ ਹਨ ਅਤੇ ਭਾਜਪਾ ਨੂੰ ਬਦਲ ਸਮਝਦੇ ਹੋਏ ਸੱਤਾ ਤਬਦੀਲੀ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਸ਼ੇਖਾਵਤ ਨੇ ਕਿਹਾ ਕਿ ਸਿਰਫ ਭਾਜਪਾ ਹੀ ਭ੍ਰਿਸ਼ਟਾਚਾਰ ਨੂੰ ਰੋਕ ਸਕਦੀ ਹੈ, ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਸਜ਼ਾਵਾਂ ਦੇ ਸਕਦੀ ਹੈ, ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕ ਸਕਦੀ ਹੈ ਅਤੇ ਚੰਗਾ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਰਥਿਕ ਅਤੇ ਸਮਾਜਿਕ ਤਣਾਅ ਅਤੇ ਸੰਕਟ ਵਿੱਚ ਆ ਗਿਆ ਹੈ। ਹੁਣ ਈਕੋ-ਸਿਸਟਮ ਨੂੰ ਬਦਲਣ ਦੀ ਲੋੜ ਹੈ ਜੋ ਉਦੋਂ ਹੀ ਸੰਭਵ ਹੋਵੇਗਾ ਜਦੋਂ ਭਾਜਪਾ ਰਾਜ ਦੀ ਵਾਗਡੋਰ ਸੰਭਾਲੇਗੀ।

WATCH LIVE TV 

 

Trending news