ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬੀਜੇਪੀ ਦਾ ਪੰਜਾਬ ਸਰਕਾਰ `ਤੇ ਨਿਸ਼ਾਨਾ, ਕਿਹਾ `ਕੀ ਉਹ ਹੁਣ ਸ਼ਹੀਦ ਭਗਤ ਸਿੰਘ ਅਤੇ ਗੁਰੂ ਨਾਨਕ ਦੇਵ ਜੀ ਤੋਂ ਵੀ ਵੱਡਾ ਹੋ ਗਿਆ ਹੈ?`
ਹਰਜੀਤ ਗਰੇਵਾਲ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵੀ ਬਾਬਰ ਨੂੰ ਜਾਬਰ ਕਿਹਾ ਗਿਆ ਸੀ ਅਤੇ ਕੀ ਹੁਣ ਅੰਮ੍ਰਿਤਪਾਲ ਸਿੰਘ ਸਾਰਿਆਂ ਤੋਂ ਵੱਧ ਅਕਲਮੰਦ ਹੋ ਗਿਆ ਹੈ।
BJP's Harjit Grewal slams Punjab Government on Amritpal Singh news: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਇਨ੍ਹੀਂ ਦਿਨੀਂ ਸੁਰਖ਼ੀਆਂ 'ਚ ਬਣਿਆ ਹੋਇਆ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਉਸਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਅੰਮ੍ਰਿਤਪਾਲ 'ਤੇ ਨਿਸ਼ਾਨਾਂ ਸਾਧਿਆ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਵੱਲੋਂ ਜੋ ਕੀਤਾ ਗਿਆ ਉਸ ਸੰਬੰਧੀ ਹੁਣ ਤੱਕ ਮਾਨ ਸਰਕਾਰ ਵੱਲੋਂ ਉਸਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ?
ਇਸ ਦੇ ਨਾਲ ਹੀ ਬੀਜੇਪੀ ਆਗੂ ਗਰੇਵਾਲ ਦਾ ਇਹ ਵੀ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ, ਜੋ ਕਿ ਪੰਜਾਬ ਨੂੰ ਭਾਰਤ ਦਾ ਹਿੱਸਾ ਹੋਣ ਤੋਂ ਇਨਕਾਰ ਕਰਦਾ ਹੈ, ਉਹ ਜਦੋਂ ਦਾ ਪੰਜਾਬ ਵਿੱਚ ਆਇਆ ਹੈ, ਦੇਸ਼ ਨੂੰ ਤੋੜਨ ਦੀ ਸਾਜਿਸ਼ ਰਚਦਾ ਰਹਿੰਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੀ ਆਜ਼ਾਦੀ ਵਿੱਚ ਸ਼ਹੀਦ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਕਿੰਨੇ ਯੋਧਿਆਂ ਵੱਲੋਂ ਸ਼ਹਾਦਤਾਂ ਦਿੱਤੀਆਂ ਗਈਆਂ ਅਤੇ ਸਿੱਖ ਫੌਜੀਆਂ ਵੱਲੋਂ ਵੀ ਅਨੇਕਾਂ ਸ਼ਹਾਦਤਾਂ ਦਿੱਤੀਆਂ ਗਈਆਂ ਹਨ ਤਾਂ ਕੀ ਹੁਣ ਅੰਮ੍ਰਿਤਪਾਲ ਸਿੰਘ ਇਨ੍ਹਾਂ ਸ਼ਹੀਦਾਂ ਤੋਂ ਵੀ ਵੱਡਾ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਬੰਦ ਦੀਆਂ ਸ਼ਿਕਾਇਤਾਂ ਨੇ ਤੋੜਿਆ ਰਿਕਾਰਡ, ਮਾਰਚ ਮਹੀਨੇ ਦੇ ਪਹਿਲੇ ਦਿਨ ਮਿਲੀਆਂ 30 ਹਜ਼ਾਰ ਤੋਂ ਵੱਧ ਸ਼ਿਕਾਇਤਾਂ
ਹਰਜੀਤ ਗਰੇਵਾਲ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵੀ ਬਾਬਰ ਨੂੰ ਜਾਬਰ ਕਿਹਾ ਗਿਆ ਸੀ ਅਤੇ ਕੀ ਹੁਣ ਅੰਮ੍ਰਿਤਪਾਲ ਸਿੰਘ ਸਾਰਿਆਂ ਤੋਂ ਵੱਧ ਅਕਲਮੰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ (ਅਮ੍ਰਿਤਪਾਲ) ਹਥਿਆਰਾਂ ਨਾਲ ਲੈਸ ਹੋ ਕੇ ਚਲਦਾ ਹੈ, ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਇਸ ਦੇ ਖਿਲਾਫ ਸੂਬਾ ਸਰਕਾਰ ਵੱਲੋਂ ਮਾਮਲਾ ਕਿਉਂ ਨਹੀਂ ਦਰਜ ਕੀਤਾ ਜਾ ਰਿਹਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕ ਉਨ੍ਹਾਂ ਨਾਲ ਹਨ ਤੇ ਅੰਮ੍ਰਿਤਪਾਲ 'ਤੇ ਮਾਮਲਾ ਦਰਜ ਕੀਤਾ ਜਾਵੇ ਕਿਉਂਕਿ ਉਸਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਅਤੇ ਅਜਨਾਲਾ ਥਾਣੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ।
ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਲਈ ਹੋਵੇਗਾ ਰਵਾਨਾ!
(For more news apart from BJP's Harjit Grewal slams Punjab Government on Amritpal Singh, stay tuned to Zee PHH)