Farmer Protest:  ਪੰਜਾਬ ਦੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਦਿੱਲੀ ਵੱਲ ਕੂਚ ਦਾਅੱਜ ਪੰਜਵਾਂ ਦਿਨ ਹੈ। ਕਿਸਾਨ ਅਜੇ ਵੀ ਸ਼ੰਭੂ ਸਰਹੱਦ 'ਤੇ ਡਟੇ ਹੋਏ ਹਨ। ਹਾਲ ਹੀ ਵਿੱਚ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਪੰਜਾਬ ਦੇ ਟੋਲ ਫ੍ਰੀ ਕੀਤੇ ਗਏ ਹਨ। ਇਹ ਐਲਾਨ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਅੱਜ(ਸ਼ਨੀਵਾਰ) ਤੋਂ ਪੰਜਾਬ ਵਿੱਚ ਸਾਰੇ ਟੋਲ 2 ਦਿਨਾਂ ਲਈ ਮੁਫ਼ਤ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ 'ਚ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ।  ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।


ਦਰਅਸਲ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ 'ਤੇ ਸਖ਼ਤ ਬੈਰੀਕੇਡਿੰਗ ਕੀਤੀ ਹੋਈ ਹੈ। ਪੁਲਿਸ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਵੀ ਸੁੱਟ ਰਹੀ ਹੈ। ਜਦੋਂ ਕਿਸਾਨ ਬੈਰੀਕੇਡ ਵੱਲ ਨੂੰ ਵਧਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਪੁਲਿਸ ਵਾਟਰ ਕੈਨਨ ਦਾ ਵੀ ਇਸਤੇਮਾਲ ਕਰਦੀ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ PSPCL ਮੁਲਾਜ਼ਮਾਂ ਲਈ ਵੱਡਾ ਐਲਾਨ- ਤਨਖਾਹ ਸਕੇਲ ਵਿੱਚ ਵਾਧਾ

ਗੌਰਤਲਬ ਹੈ ਕਿ ਬੀਤੇ ਦਿਨੀ  ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਪੂਰਾ ਸਮਰਥਨ ਮਿਲਿਆ। ਦੋਵਾਂ ਰਾਜਾਂ ਵਿੱਚ ਰੋਡਵੇਜ਼ ਕਰਮਚਾਰੀ ਵੀ ਅੰਦੋਲਨ ਦੇ ਸਮਰਥਨ ਵਿੱਚ ਆ ਗਏ। ਜਿਸ ਕਾਰਨ ਸਰਕਾਰੀ ਬੱਸਾਂ ਨਹੀਂ ਚੱਲੀਆਂ। ਪੰਜਾਬ ਵਿੱਚ ਪ੍ਰਾਈਵੇਟ ਬੱਸਾਂ ਵੀ ਬੰਦ ਰਹੀਆਂ। ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਹਿਮਾਚਲ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ।