BKU ਲੱਖੋਵਾਲ ਨੇ ਕੀਤਾ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਸਮਰਥਨ ਕਰਨ ਦਾ ਐਲਾਨ!
Punjab news: ਇਸ ਤੋ ਇਲਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ 20 ਫਰਵਰੀ ਨੂੰ ਮੋਰਚੇ ਵਿੱਚ ਸ਼ਾਮਲ ਹੋਣਗੇ।
Punjab News: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਦੇ ਸੰਘਰਸ਼ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਬੱਸ ਸਟੈਂਡ ਨੇੜੇ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਮਹੀਨਾਵਾਰ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਜਥੇਬੰਦੀ ਰਿਹਾਈ ਮੋਰਚੇ ਦੇ ਸੰਘਰਸ਼ ਦਾ ਸਮਰਥਨ ਕਰਦੀ ਹੈ।
ਲੱਖੋਵਾਲ ਨੇ ਕਿਹਾ ਕਿ ਜਿਹੜੇ ਵੀ ਬੰਦੀ ਸਿੰਘ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬੀਤੇ ਕਈ ਦਿਨਾਂ ਤੋਂ ਉਨ੍ਹਾਂ ਦੀ ਜਥੇਬੰਦੀ ਦੀਆਂ ਟਰਾਲੀਆਂ ਮੋਰਚੇ ਵਿੱਚ ਮੌਜੂਦ ਹਨ। ਇਸ ਤੋ ਇਲਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ 20 ਫਰਵਰੀ ਨੂੰ ਮੋਰਚੇ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ; ਪੰਜਾਬ ਸਰਕਾਰ ਨੂੰ ਝਟਕਾ: ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਦਿੱਤੇ ਹੁਕਮ
ਇਸ ਦੇ ਨਾਲ ਹੀ ਉਹਨਾਂ ਨੇ ਸੂਬਾ ਸਰਕਾਰ ਵੱਲੋਂ ਟਰੈਕਟਰ ਟ੍ਰੈਕਟਰਾਂ ਦੀ ਰਜਿਸਟਰੇਸ਼ਨ ਮਿਆਦ 15 ਸਾਲ ਕੀਤੇ ਜਾਣ ਲਈ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਨੂੰ ਲਾਇਫਟਾਈਮ ਕਰਨ ਅਤੇ ਟਰੈਕਟਰ-ਟਰਾਲੀ 'ਤੇ ਬੀਮੇ ਦਾ ਰੇਟ ਘੱਟ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਦੇ ਮੀਟਰ ਲਗਾਉਣ ਸਬੰਧੀ ਸਰਕਾਰ ਦੇ ਚੁੱਕੇ ਕਦਮ ਦਾ ਵੀ ਵਿਰੋਧ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਨਹਿਰਾਂ, ਸੂਇਆਂ ਤੇ ਰਜਵਾਹਿਆਂ ਨੂੰ ਹੇਠਾਂ ਤੋਂ ਪੱਕੇ ਕੀਤੇ ਜਾਣ ਦਾ ਵਿਰੋਧ ਕੀਤਾ।
(ਭਰਤ ਸ਼ਰਮਾ ਦੀ ਰਿਪੋਰਟ)