Kisan Andolan 2.0: ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਭਾਜਪਾ ਪੰਜਾਬ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦਾ ਘਰ ਵੀ ਸ਼ਾਮਲ ਹਨ। ਇਸ ਦੇ ਨਾਲ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 24 ਫਰਵਰੀ ਨੂੰ ਚੰਡੀਗੜ੍ਹ ਮੋਰਚਾ ਲਾਉਣ ਦਾ ਫੈਸਲਾ ਵਾਪਸ ਲਿਆ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਆਉਣ ਤੱਕ ਉਹ ਭਾਰਤੀ ਜਨਤਾ ਪਾਰਟੀ ਦੇ ਤਿੰਨ ਮੁੱਖ ਆਗੂ  ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਢਿੱਲੋਂ ਦੇ ਘਰਾਂ ਬਾਹਰ 2 ਦਿਨ ਧਰਨੇ ਲਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ੰਭੂ ਤੇ ਖਨੌਰੀ ਸਰੱਹਦ ਉੱਤੇ ਸੰਘਰਸ਼ ਕਰ ਰਹੇ ਸਾਥੀਆਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਉਨ੍ਹਾਂ ਦਾ ਸਾਥ ਦੇਣਗੇ। 


ਇਸੇ ਵਿਚਾਲੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਲਗਾਤਾਰ ਤਣਾਅ ਜਾਰੀ ਹੈ। ਪੁਲਿਸ ਨੇ ਅੱਜ ਮੁੜ (16 ਫਰਵਰੀ) ਨੂੰ ਬੈਰੀਕੇਡ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ। ਕਿਸਾਨ ਪਿਛਲੇ ਚਾਰ ਦਿਨਾਂ ਤੋਂ ਸ਼ੰਭੂ ਬਾਰਡਟ 'ਤੇ ਡਟੇ ਹੋਏ ਹਨ। ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਨੂੰ ਕੂਚ ਸ਼ੁਰੂ ਕੀਤਾ ਸੀ, ਪਰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ।


ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ ਪੰਪ ਕਰਮਚਾਰੀ ਤੋਂ ਬੰਦੂਕ ਦੀ ਨੋਕ 'ਤੇ 50 ਹਜ਼ਾਰ ਰੁਪਏ ਲੁੱਟੇ


 


ਸਰਕਾਰ ਅਤੇ ਜਥੇਬੰਦੀਆਂ ਵਿਚਾਲੇ ਤਿੰਨ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਗੱਲਬਾਤ ਹੋਈ। ਹੁਣ ਦੋਵਾਂ ਧਿਰਾਂ ਵਿਚਾਲੇ 18 ਫਰਵਰੀ ਨੂੰ ਮੀਟਿੰਗ ਹੋਵੇਗੀ।


ਇਹ ਵੀ ਪੜ੍ਹੋ: Lok Sabha Elections: ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ DCs ਨਾਲ ਸਮੀਖਿਆ ਮੀਟਿੰਗ ਕੀਤੀ