Faridkot News: ਫਰੀਦਕੋਟ ਦੇ ਪਿੰਡ ਟਹਿਣਾ ਕੋਲ ਬਣੇ ਹਾਈਟੈਕ ਨਾਕੇ ਦੌਰਾਨ ਪੁਲਿਸ ਦੇ ਡਰ ਤੋਂ ਇੱਕ ਅਟੈਚੀ ਸੁੱਟ ਕੇ ਦੋ ਅਣਪਛਾਤੇ ਨੌਜਵਾਨ ਫ਼ਰਾਰ ਹੋ ਗਏ। ਜਦੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤਾਂ ਨੌਜਵਾਨਾਂ ਦੀ ਤਲਾਸ਼ੀ ਲੈਣ ਉਤੇ ਬਰਾਮਦ ਅਟੈਚੀਕੇਸ ਵਿਚੋਂ ਪੰਜ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਜਿਸ ਤੋਂ ਬਾਅਦ ਹੁਣ ਪੁਲਿਸ ਨੌਜਵਾਨਾਂ ਦੀ ਭਾਲ ਵਿੱਚ ਜੁਟ ਗਈ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਐਸਪੀ ਜਸਮੀਤ ਸਿੰਘ ਨੇ ਕਿਹਾ ਕੇ 2 ਸਤੰਬਰ ਦੀ ਰਾਤ ਨੂੰ ਪਿੰਡ ਟਹਿਣਾ ਕੋਲ ਲੱਗੇ ਨਾਕੇ ਦੌਰਾਨ ਕੁੱਝ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਜੋ ਇੱਕ ਈ ਰਿਕਸ਼ਾ ਉਤੇ ਸਵਾਰ ਸਨ ਪਰ ਪੁਲਿਸ ਪਾਰਟੀ ਨੂੰ ਦੇਖ ਉਹ ਉਥੋਂ ਭੱਜ ਨਿਕਲੇ ਜੋ ਅੱਗੇ ਜਾ ਕੇ ਉਹ ਗਾਇਬ ਹੋ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਅਟੈਚੀ ਕੇਸ ਸੁੱਟਿਆ ਗਿਆ ਜੋ ਕਬਜ਼ੇ ਵਿੱਚ ਲਿਆ ਗਿਆ ਜਿਸ ਦੀ ਤਲਾਸ਼ੀ ਦੌਰਾਨ ਇਸ ਅੰਦਰੋਂ ਪੰਜ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ। ਪੁਲਿਸ ਨੇ ਤੁਰੰਤ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਇਸ ਨੂੰ ਲੈਕੇ ਅਸਲਾ ਐਕਟ ਤਹਿਤ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਉਨ੍ਹਾਂ ਦੀ ਤਲਾਸ਼ ਲਈ। ਪੁਲਿਸ ਪਾਰਟੀਆਂ ਬਣਾ ਕੇ ਸਰਚ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਨਾਕੇਬੰਦੀ ਤੋਂ ਭੱਜਦੇ ਹੋਏ ਇਨ੍ਹਾਂ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ਨੂੰ ਲੈਕੇ ਹੁਣ ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਤਲਾਸ਼ ਵਿੱਚ ਜੁਟ ਗਈ ਹੈ।


ਇਹ ਵੀ ਪੜ੍ਹੋ : Nabha News: ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦਾ ਪੁੱਤਰ ਸਕੂਲ ਚੋਂ ਹੋਇਆ ਲਾਪਤਾ