Patiala News: ਦੋ ਸਕੀਆਂ ਭੈਣਾਂ ਸਮੇਤ ਭਾਖੜਾ ਨਹਿਰ ਵਿੱਚ 3 ਲੜਕੀਆਂ ਦੀਆਂ ਲਾਸ਼ਾਂ ਬਰਾਮਦ
Patiala News: ਪਟਿਆਲਾ ਵਿੱਚ 3 ਲੜਕੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ ਹੈ।
Patiala News: ਪਟਿਆਲਾ ਵਿੱਚ ਨਹਿਰ ਵਿਚੋਂ ਤਿੰਨ ਲੜਕੀਆਂ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਇੱਕ ਪਰਿਵਾਰ ਦੀਆਂ ਦੋ ਨਾਬਾਲਗ ਲੜਕੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਇੱਕ ਲੜਕੀ ਲਾਪਤਾ ਹੋ ਗਈ ਸੀ। ਇਨ੍ਹਾਂ ਦੋਵਾਂ ਪਰਿਵਾਰਾਂ 'ਤੇ ਉਸ ਸਮੇਂ ਦੁੱਖ ਦਾ ਪਹਾੜ ਟੁੱਟ ਗਿਆ ਜਦੋਂ ਤਿੰਨੋਂ ਲੜਕੀਆਂ ਦੀਆਂ ਲਾਸ਼ਾਂ ਭਾਖੜਾ ਵਿਚੋਂ ਬਰਾਮਦ ਹੋਈਆਂ। ਤਿੰਨ ਲੜਕੀਆਂ ਨਾਬਾਲਿਗ ਸਨ। ਲਾਸ਼ਾਂ ਮਿਲਣ ਮਗਰੋਂ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਲਗਾਈ ਰੋਕ
ਜਿਨ੍ਹਾਂ ਦੀ ਉਮਰ 14, 15 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਲੜਕੀਆਂ ਦੇ ਪਰਿਵਾਰ ਵਾਲਿਆਂ ਨੇ ਰੋਂਦੇ ਹੋਏ ਦੱਸਿਆ ਕਿ ਤਿੰਨੋਂ ਘਰੋਂ ਬਾਹਰ ਨਿਕਲੀਆਂ ਸਨ ਅਤੇ ਭਾਨਰਾ ਇਲਾਕੇ 'ਚ ਦੇਖੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਤੇ ਲੜਕੀਆਂ ਵਿਚਾਲੇ ਕੋਈ ਝਗੜਾ ਨਹੀਂ ਹੋਇਆ ਸੀ, ਫਿਰ ਇਹ ਸਭ ਕੁਝ ਕਿਵੇਂ ਵਾਪਰ ਗਿਆ ਇਸ ਬਾਰੇ ਕੁਝ ਪਤਾ ਨਹੀਂ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Jalandhar By Election: ਜਲੰਧਰ ਪੱਛਮੀ ਤੋਂ AAP ਉਮੀਦਵਾਰ ਮਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰੇ