Fazilka News: ਨਹਿਰ `ਚੋਂ ਨੌਜਵਾਨ ਦੀ ਲਾਸ਼ ਬਰਾਮਦ; ਦੋਸਤ ਦੀ ਭੈਣ ਨੂੰ ਭਜਾਉਣ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਨਿਕਲਿਆ ਸੀ ਘਰੋਂ
Fazilka News: ਫਾਜ਼ਿਲਕਾ ਦੇ ਪਿੰਡ ਚਾਨਣਵਾਲੀ ਮੰਡੀ ਦੇ ਇੱਕ 21 ਸਾਲਾਂ ਨੌਜਵਾਨ ਦੀ ਲਾਸ਼ ਰਾਜਸਥਾਨ ਦੇ ਕੋਲ ਨਹਿਰ ਵਿਚੋਂ ਬਰਾਮਦ ਹੋਈ ਹੈ।
Fazilka News: ਫਾਜ਼ਿਲਕਾ ਦੇ ਪਿੰਡ ਚਾਨਣਵਾਲੀ ਮੰਡੀ ਦੇ ਇੱਕ 21 ਸਾਲਾਂ ਨੌਜਵਾਨ ਦੀ ਲਾਸ਼ ਰਾਜਸਥਾਨ ਦੇ ਕੋਲ ਨਹਿਰ ਵਿਚੋਂ ਬਰਾਮਦ ਹੋਈ ਹੈ। ਲਾਸ਼ ਨੂੰ ਫਾਜ਼ਿਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਮ੍ਰਿਤਕ ਦੇ ਦੋਸਤ ਦੀ ਭੈਣ ਭੱਜ ਗਈ ਸੀ। ਜਿਸ ਮਾਮਲੇ ਵਿੱਚ ਉਨ੍ਹਾਂ ਦੇ ਲੜਕੇ ਨੂੰ ਉਸ ਦੇ ਦੋਸਤ ਆਪਣੇ ਨਾਲ ਲੈ ਗਏ। ਇਸ ਦੌਰਾਨ ਹੋਏ ਝਗੜੇ ਵਿੱਚ ਉਸ ਦੇ ਦੋਸਤ ਤਾਂ ਬਚ ਗਏ ਪਰ ਉਨ੍ਹਾਂ ਦੇ ਲੜਕੇ ਦੀ ਜਮ ਕੇ ਕੁੱਟਮਾਰ ਕੀਤੀ ਗਈ। ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰ ਲਈ ਹੈ।
ਮ੍ਰਿਤਕ ਨੌਜਵਾਨ ਦੀ ਮਾਂ ਵਿਦਿਆ ਬਾਈ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 31 ਮਈ ਨੂੰ ਉਨ੍ਹਾਂ ਘਰ ਉਤੇ ਆਏ ਉਨ੍ਹਾਂ ਲੜਕੇ ਗੁਰਪ੍ਰੀਤ ਸਿੰਘ ਦੇ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੇ ਜ਼ਖ਼ਮੀ ਹਾਲਤ ਵਿੱਚ ਫੋਨ ਕੀਤਾ, ਜਿਸ ਨੇ ਦੱਸਿਆ ਕਿ ਉਸ ਨੂੰ ਸਥਾਨਕ ਲੋਕਾਂ ਨੇ ਕਾਫੀ ਕੁੱਟਿਆ ਹੈ। ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਉਸ ਦੀ ਇਹ ਹਾਲਤ ਕਰ ਦਿੱਤੀ ਗਈ ਕਿ ਉਹ ਜਿਉਣ ਦਾ ਲਾਇਕ ਨਹੀਂ ਰਿਹਾ, ਜਿਸ ਕਾਰਨ ਉਹ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਰਿਹਾ ਹੈ। ਇਸ ਤੋਂ ਬਾਅਦ ਪਰਿਵਾਰ ਵੱਲੋਂ ਲੜਕੇ ਦੀ ਤਲਾਸ਼ ਕੀਤੀ ਗਈ ਤਾਂ ਰਾਜਸਥਾਨ ਦੇ ਨੇੜੇ ਨਹਿਰ ਵਿੱਚ ਉਸ ਦੀ ਲਾਸ਼ ਬਰਾਮਦ ਹੋਈ ਹੈ।
ਮ੍ਰਿਤਕ ਦੇ ਮਾਮੇ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਦੋਸਤਾਂ ਦੀ ਭੈਣ ਭੱਜ ਗਈ ਸੀ। ਜੋ ਉਕਤ ਵਿਅਕਤੀਆਂ ਨਾਲ ਝਗੜਾ ਕਰਨ ਦੀ ਨੀਅਤ ਨਾਲ ਗੁਰਪ੍ਰੀਤ ਸਿੰਘ ਨੂੰ ਨਾਲ ਲੈ ਗਏ ਸਨ।
ਝਗੜਾ ਇੰਨਾ ਜ਼ਿਆਦਾ ਵਧ ਗਿਆ ਕਿ ਉਹ ਨੌਜਵਾਨ ਤਾਂ ਮੌਕੇ ਤੋਂ ਭੱਜ ਗਏ ਜਦਕਿ ਉਨ੍ਹਾਂ ਦਾ ਲੜਕਾ ਗੁਰਪ੍ਰੀਤ ਸਿੰਘ ਉਨ੍ਹਾਂ ਲੋਕਾਂ ਦੇ ਹੱਥੇ ਚੜ੍ਹ ਗਿਆ। ਉਕਤ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਿਸ ਵਿੱਚ ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਫਿਲਹਾਲ ਸਰਕਾਰੀ ਹਸਪਤਾਲ ਪਹੁੰਚੇ ਪੁਲਿਸ ਅਧਿਕਾਰੀ ਮਿਲਖ ਰਾਜ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਪਰਿਵਾਰ ਨੇ ਕਰੀਬ 9 ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Lok Sabha Election Result: ਸਰਕਾਰ ਬਣਾਉਣ ਲਈ ਜੋੜ-ਤੋੜ ਸ਼ੁਰੂ; ਜਾਣੋ ਕੌਣ ਬਣੇਗਾ ਕਿੰਗ ਮੇਕਰ?