Mansa News: ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ `ਚ ਵੜਨ ਵਾਲਾ ਥਾਣਾ ਇੰਚਾਰਜ ਮੁਅੱਤਲ
Mansa News: ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸੇਵਾਦਾਰ ਨਾਲ ਕੁੱਟਮਾਰ ਕਰਨ ਵਾਲੇ ਥਾਣਾ ਬੋਹਾ ਦੇ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Mansa News (ਕੁਲਦੀਪ ਧਾਲੀਵਾਲ): ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸੇਵਾਦਾਰ ਨਾਲ ਕੁੱਟਮਾਰ ਕਰਨ ਵਾਲੇ ਥਾਣਾ ਬੋਹਾ ਦੇ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ ਥਾਣਾ ਬੋਹਾ ਦਾ ਇੰਚਾਰਜ ਜਗਦੇਵ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਸੀ।
ਇਸ ਤੋਂ ਬਾਅਦ ਉਸ ਨੇ ਸੇਵਾਦਾਰ ਦੀ ਕੁੱਟਮਾਰ ਅਤੇ ਗਾਲੀ-ਗਲੋਚ ਵੀ ਕੀਤੀ ਸੀ। ਇਸ ਮਾਮਲੇ ਵਿੱਚ ਜ਼ਿਲ੍ਹੇ ਦੇ ਐਸਐਸਪੀ ਵੱਲੋਂ ਕਾਰਵਾਈ ਕਰਦੇ ਹੋਏ ਥਾਣਾ ਇੰਚਾਰਜ ਜਗਦੇਵ ਸਿੰਘ ਨੂੰ ਬੋਤਲ ਦਾ ਵਿਭਾਗੀ ਕਾਰਵਾਈ ਲਈ ਡੀਐਸਪੀ ਬੁਢਲਾਡਾ ਗੁਰਪ੍ਰੀਤ ਸਿੰਘ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਪਿੰਡ ਵਾਸੀਆਂ ਨੇ ਹਰ ਰੋਜ਼ ਸ਼ਨਿੱਚਰਵਾਰ ਨੂੰ ਥਾਣੇ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ ਸੀ ਤੇ ਦੋਸ਼ ਲਗਾਇਆ ਸੀ ਕਿ ਥਾਣਾ ਮੁਖੀ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਇਆ ਤੇ ਸੇਵਾਦਾਰ ਦੀ ਕੁੱਟਮਾਰ ਕੀਤੀ ਅਤੇ ਉਸ ਨਾਲ ਬਦਸਲੂਕੀ ਕੀਤੀ ਅਤੇ ਇਸ ਦੀ ਪੂਰੀ ਵੀਡੀਓ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਸੀ।
ਇਹ ਵੀ ਪੜ੍ਹੋ : Punjab News: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦਾ ਕਾਰਜਕਾਰੀ ਰਾਜਪਾਲ ਲਗਾਉਣ ਦੀਆਂ ਕਨਸੋਆਂ!
ਪੁਲਿਸ ਥਾਣਾ ਬੋਹਾ ਦੇ ਸਾਹਮਣੇ ਰੋਸ ਪ੍ਰਗਟ ਕਰਦੇ ਹੋਏ ਲੋਕ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਸਨ। ਲੋਕਾਂ ਨੇ ਥਾਣਾ ਇੰਚਾਰਜ ਖਿਲਾਫ਼ ਸਖ਼ਤ ਕਾਰਵਾਈ ਲਈ ਨਾਅਰੇਬਾਜ਼ੀ ਉਤੇ ਉਤਰ ਆਏ ਸਨ।
ਦੂਜੇ ਪਾਸੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਇਸ ਪੂਰੇ ਮਾਮਲੇ ’ਤੇ ਗੱਲ ਕਰਦਿਆਂ ਕਿਹਾ ਸੀ ਕਿ ਬੋਹਾ ਗੁਰਦੁਆਰਾ ਸਾਹਿਬ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਡੀਐਸਪੀ ਨੇ ਖੁਦ ਮੰਨਿਆ ਸੀ ਕਿ ਬੋਹਾ ਥਾਣੇ ਦਾ ਇੰਚਾਰਜ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਵੜ੍ਹ ਗਿਆ ਸੀ ਅਤੇ ਉਥੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Jalandhar News: ਜਲੰਧਰ 'ਚ ਬਜ਼ੁਰਗ ਔਰਤ 'ਤੇ ਕੁੱਤਿਆਂ ਨੇ ਕੀਤਾ ਹਮਲਾ, CCTV ਆਈ ਸਾਹਮਣੇ