Punjab News today: ਪੰਜਾਬ ਦੇ ਲੁਧਿਆਣਾ `ਚ ਹੋਇਆ ਧਮਾਕਾ, 2 ਲੋਕਾਂ ਦੀ ਮੌਤ
Steel Factory blast news: ਸਟੀਲ ਫੈਕਟਰੀ `ਚ ਵੱਡਾ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਵਿੱਚ 2 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 4 ਗੰਭੀਰ ਜ਼ਖ਼ਮੀ ਹੋ ਗਏ।
Ludhiana Steel Factory blast news: ਪੰਜਾਬ ਦੇ ਲੁਧਿਆਣਾ ਵਿਚ ਬੁਆਇਲਰ ਫੱਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਦੱਸ ਦੇਈਏ ਕਿ ਇਹ ਹਾਦਸਾ ਲੁਧਿਆਣਾ ਦੇ ਦੋਰਾਹਾ ਸ਼ਹਿਰ ਵਿੱਚ ਵਾਪਰਿਆ ਹੈ ਜਿਸ ਵਿਚ ਇੱਕ ਬੁਆਇਲਰ ਫਟ ਗਿਆ ਹੈ। ਇਸ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਿੱਧੂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਰਾਮਪੁਰ ਰੋਡ 'ਤੇ ਸਥਿਤ ਗ੍ਰੇਟ ਇੰਡੀਆ ਸਟੀਲ ਫੈਕਟਰੀ ਦੀ ਹੈ।
ਮ੍ਰਿਤਕਾਂ ਦੀ ਪਛਾਣ ਵਿਨੈ ਅਤੇ ਰਾਹੁਲ ਵਜੋਂ ਹੋਈ ਹੈ। ਜਦੋਂ ਬੁਆਇਲਰ ਫਟਿਆ ਉਸ ਸਮੇਂ ਮਜ਼ਦੂਰ ਆਪਣੇ ਕਮਰੇ ਵਿੱਚ ਆਰਾਮ ਕਰ ਰਹੇ ਸਨ। ਧਮਾਕੇ ਤੋਂ ਬਾਅਦ ਚਾਰੇ ਪਾਸੇ ਹਨੇਰਾ ਛਾ ਗਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ। ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫੈਕਟਰੀ 'ਚ ਵੱਡਾ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮਚ ਗਈ।
ਇਹ ਵੀ ਪੜ੍ਹੋ: ਧੁੰਦ ਕਾਰਨ ਕਾਰ ਨਾਲ ਟਕਰਾ ਕੇ ਪਲਟੀ ਸਕੂਲ ਵੈਨ, ਹੋਇਆ ਭਾਰੀ ਨੁਕਸਾਨ
ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਥਾਣਾ ਸਦਰ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਸ ਸੈਂਪਲ ਲੈ ਕੇ ਲੋੜੀਂਦੀ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਧਮਾਕੇ (Ludhiana Steel Factory blast news) ਦੌਰਾਨ 6 ਤੋਂ 7 ਲੋਕ ਕੰਮ ਕਰ ਰਹੇ ਸਨ। ਇਸ ਦੌਰਾਨ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ। ਹਾਦਸਾ ਕਿਸ ਕਾਰਨ ਹੋਇਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।