Sonu Sood and Jacqueline Fernandez News: ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹੀਂ ਦਿਨੀਂ ਗੈਂਗਸਟਰ ਚੰਦਰਸ਼ੇਖਰ ਨਾਲ ਆਪਣੇ ਕਥਿਤ ਅਫੇਅਰ ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਸੁਕੇਸ਼ ਨੇ ਜੇਲੱ ਤੋਂ ਅਦਾਕਾਰਾ ਨੂੰ ਚਿੱਠੀ ਲਿਖੀ ਹੈ। ਹਾਲਾਂਕਿ, ਜੈਕਲੀਨ ਨੇ ਬਿਨਾਂ ਕੁਝ ਕਹੇ ਜ਼ਾਹਰ ਕੀਤਾ ਹੈ ਕਿ ਸੁਕੇਸ਼ ਦੀ ਚਿੱਠੀ ਦਾ ਉਸ 'ਤੇ ਕੋਈ ਅਸਰ ਨਹੀਂ ਹੋ ਰਿਹਾ ਹੈ। 


COMMERCIAL BREAK
SCROLL TO CONTINUE READING

ਇਸ ਸਮੇਂ ਉਨ੍ਹਾਂ ਦਾ ਪੂਰਾ ਧਿਆਨ ਆਪਣੇ ਕਰੀਅਰ 'ਤੇ ਹੈ। ਦੱਸ ਦੇਈਏ ਕਿ ਜੈਕਲੀਨ ਨੇ ਆਪਣੀ ਆਉਣ ਵਾਲੀ ਫਿਲਮ 'ਫਤਿਹ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਜੈਕਲੀਨ ਅਤੇ ਸੋਨੂੰ ਸੂਦ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: US Shooting News: ਅਮਰੀਕਾ ਦੇ ਇੱਕ ਗੁਰਦੁਆਰੇ 'ਚ ਹੋਈ ਫਾਇਰਿੰਗ, 2 ਲੋਕ ਜ਼ਖ਼ਮੀ

ਸ਼ੂਟਿੰਗ ਤੋਂ ਪਹਿਲਾਂ ਦੋਵਾਂ ਨੇ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਿਆ। ਜੈਕਲੀਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ 'ਚ ਉਨ੍ਹਾਂ ਨੇ ਸੋਨੂੰ ਸੂਦ ਨਾਲ ਤਿੰਨ ਤਸਵੀਰਾਂ ਪੋਸਟ ਕੀਤੀਆਂ ਹਨ। ਪਹਿਲੀ ਤਸਵੀਰ ਵਿੱਚ ਦੋਵੇਂ ਗੁਰਦੁਆਰੇ ਵਿੱਚ ਨਜ਼ਰ ਆ ਰਹੇ ਹਨ। ਦੂਜੀ ਤਸਵੀਰ 'ਚ ਸੋਨੂੰ ਸੂਦ ਬਾਈਕ 'ਤੇ ਬੈਠੇ ਹਨ ਅਤੇ ਜੈਕਲੀਨ ਉਨ੍ਹਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਤੀਸਰੀ ਫੋਟੋ 'ਚ ਜੈਕਲੀਨ ਸਿਰ 'ਤੇ ਪੱਲੂ ਨਾਲ ਬੇਹੱਦ ਖੂਬਸੂਰਤ ਲੱਗ ਰਹੀ ਹੈ। 


ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਹਨ। ਇਹੀ ਕਾਰਨ ਹੈ ਕਿ ਉਹ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਫਿਲਮ ਦੀ ਜਿੱਤ ਲਈ ਅਰਦਾਸ ਕਰਨ ਪਹੁੰਚੇ ਹਨ।