ਪੁਲਿਸ ਦੀ ਹਿਰਾਸਤ 'ਚ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ
Advertisement
Article Detail0/zeephh/zeephh1447190

ਪੁਲਿਸ ਦੀ ਹਿਰਾਸਤ 'ਚ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ

ਹਰਿਆਣਾ ਦੇ ਗੁਰੂਗ੍ਰਾਮ 'ਚ ਪ੍ਰਦਰਸ਼ਨ ਦਾ ਸਮਰਥਨ ਕਰਨ ਪਹੁੰਚੇ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।  

ਪੁਲਿਸ ਦੀ ਹਿਰਾਸਤ 'ਚ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ

Fazilpuria arrest from Haryana's Gurugram news: ਅਹੀਰ ਰੈਜੀਮੈਂਟ ਦੇ ਗਠਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਗੁਰੂਗ੍ਰਾਮ ਦੇ ਖੇਰਕਿਦੌਲਾ ਟੋਲ ਪਲਾਜ਼ਾ 'ਤੇ ਪ੍ਰਦਰਸ਼ਨ ਦਾ ਸਮਰਥਨ ਕਰਨ ਪਹੁੰਚੇ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। 

ਦੱਸ ਦਈਏ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਦੌਰਾਨ ਪੁਲੀਸ ਨੇ ਕਈ ਲੋਕਾਂ ਨੂੰ ਬੱਸ ਵਿੱਚ ਭਰ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਵੀ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ। 

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਵੀ ਕੀਤਾ ਸੀ। 

ਅਹੀਰ ਰੈਜੀਮੈਂਟ ਦੇ ਅੰਦੋਲਨਕਾਰੀ ਖੇਰਕਿਦੌਲਾ ਟੋਲ ਪਲਾਜ਼ਾ 'ਤੇ ਇਕੱਠੇ ਹੋਏ ਸਨ ਜਿਸ ਤੋਂ ਬਾਅਦ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ ਨੰਬਰ 48 ਨੂੰ ਜਾਮ ਕਰਨ ਦੀ ਕੋਸ਼ਿਸ਼ ਕੀਤੀ। 

ਹੋਰ ਪੜ੍ਹੋ: ਕੀ ਸੱਚਮੁੱਚ ਪੰਜਾਬ 'ਚ ਸਸਤੀ ਹੋਣ ਜਾ ਰਹੀ ਹੈ ਸ਼ਰਾਬ? ਜਾਣੋ ਵਾਇਰਲ ਖ਼ਬਰ ਦਾ ਪੂਰਾ ਸੱਚ

ਧਰਨੇ ਵਾਲੀ ਥਾਂ ਤੋਂ ਨਾਅਰੇਬਾਜ਼ੀ ਕਰਦੇ ਹੋਏ ਲੋਕ ਜਦੋਂ ਹਾਈਵੇਅ ਵੱਲ ਵਧਣ ਲੱਗੇ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਸੀ। ਜਦੋਂ ਪੁਲੀਸ ਵੱਲੋਂ ਅੰਦੋਲਨਕਾਰੀ ਨੂੰ ਸੜਕ ਜਾਮ ਕਰਨ ਤੋਂ ਰੋਕਿਆ ਗਿਆ ਤਾਂ ਲੋਕ ਗੁੱਸੇ 'ਚ ਆਏ ਅਤੇ ਪੁਲਸ 'ਤੇ ਪਥਰਾਅ ਸ਼ੁਰੂ ਕਰ ਦਿੱਤਾ। 

ਇਸ ਤੋਂ ਬਾਅਦ ਪੁਲਿਸ ਨੇ ਵੀ ਪ੍ਰਦਰਸ਼ਨਕਾਰੀਆਂ 'ਤੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲੀਸ ਨੇ ਗਾਇਕ ਰਾਹੁਲ ਫਾਜ਼ਿਲਪੁਰੀਆ ਨੂੰ ਹਿਰਾਸਤ ਵਿੱਚ ਲੈ ਲਿਆ।

ਹੋਰ ਪੜ੍ਹੋ: ਵਿਦੇਸ਼ ਲਈ ਰਵਾਨਾ ਹੋਇਆ ਸਿੱਧੂ ਮੂਸੇਵਾਲਾ ਦਾ ਪਰਿਵਾਰ, ਜਾਣੋ ਪੂਰਾ ਮਾਮਲਾ

(For more update on news of Fazilpuria's arrest in Haryana's Gurugram, stay tuned to Zee PHH)

Trending news