Amritsar Accident: ਦਰਦਨਾਕ ਹਾਦਸੇ `ਚ ਲੜਕੇ ਦੀ ਮੌਤ, ਲੜਕੀ ਗੰਭੀਰ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ
Amritsar Accident: ਬੀਤੇ ਦਿਨੀਂ ਅੰਮ੍ਰਿਤਸਰ ਦੇ ਇਸਲਾਮਾਬਾਦ ਵਿੱਚ ਵਾਪਰੇ ਦਰਦਨਾਕ ਹਾਦਸੇ ਵਿਚ ਐਕਟਿਵਾ ਉਤੇ ਜਾ ਰਹੇ ਭੈਣ-ਭਰਾ ਨੂੰ ਟੱਕਰ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਵਾਉਣ ਸਬੰਧੀ ਅੱਜ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਹੈ।
Amritsar Accident (ਭਰਤ ਸ਼ਰਮਾ): ਬੀਤੇ ਦਿਨੀਂ ਅੰਮ੍ਰਿਤਸਰ ਦੇ ਇਸਲਾਮਾਬਾਦ ਵਿੱਚ ਵਾਪਰੇ ਦਰਦਨਾਕ ਹਾਦਸੇ ਵਿਚ ਐਕਟਿਵਾ ਉਤੇ ਜਾ ਰਹੇ ਭੈਣ-ਭਰਾ ਨੂੰ ਟੱਕਰ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਵਾਉਣ ਸਬੰਧੀ ਅੱਜ ਪਰਿਵਾਰ ਵੱਲੋਂ ਮੀਡੀਆ ਦੇ ਰੂਬਰੂ ਹੋ ਇਨਸਾਫ਼ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ ਹੈ ਅਤੇ ਲੜਕੀ ਦੀ ਗੰਭੀਰ ਹਾਲਤ ਬਣੀ ਹੋਈ ਹੈ ਪਰ ਪੁਲਿਸ ਵੱਲੋਂ ਇਸ ਹਾਦਸੇ ਦੇ ਕਸੂਰਵਾਰ ਉਪਰ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਰੋਸ ਵਜੋਂ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਪੱਕਾ ਧਰਨਾ ਲਗਾਉਣ।
ਉਨ੍ਹਾਂ ਨੇ ਕਿਹਾ ਕਿ ਅੱਜ ਲੜਕੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਪਰ ਮੁਲਜ਼ਮ ਅਜੇ ਵੀ ਸਲਾਖਾਂ ਤੋਂ ਦੂਰ ਹਨ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਵਾਨ ਬੱਚੇ ਦੀ ਮੌਤ ਲਈ ਪਰਿਵਾਰ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਸ ਦੀ ਭੈਣ ਦੀ ਹਾਲਤ ਵੀ ਗੰਭੀਰ ਰੂਪ ਵਿੱਚ ਬਣੀ ਹੋਈ ਹੈ। ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਅਤੇ ਭਤੀਜੀ ਨੂੰ ਦੋ ਦਿਨ ਪਹਿਲਾ ਰਾਤ ਸਮੇਂ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਕਾਰਨ ਉਨ੍ਹਾਂ ਦੇ ਲੜਕੇ ਦੀ ਕੱਲ੍ਹ ਸ਼ਾਮ ਮੌਤ ਹੋ ਗਈ ਤੇ ਉਸ ਦੀ ਭੈਣ ਦੀ ਹਾਲਤ ਗੰਭੀਰ ਬਣੀ ਹੈ, ਜਿਸ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।
ਉਹ ਆਪਣੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਪੁੱਜੇ ਹਨ। ਪੁਲਿਸ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਲੜਕੇ ਦੀ ਮੌਤ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ ਸਨ ਦੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਲੈ ਕੇ ਆਏ ਹਨ। ਜਿਸਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਪਰ ਅੱਜ ਤਿੰਨ ਦਿਨ ਬੀਤਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਮਿਲਿਆ।
ਕਿਸੇ ਵੀ ਮੁਲਜ਼ਮ ਨੂੰ ਫੜਿਆ ਨਹੀਂ ਗਿਆ। ਜੇ ਇਨਸਾਫ਼ ਨਾ ਮਿਲਿਆ ਤਾਂ ਉਹ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਗਾਇਆ ਜਾਵੇਗਾ। ਉੱਥੇ ਹੀ ਮੌਕੇ ਉਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਹ ਲੋਪੋਕੇ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Punjab Bypolls Voting 2024 Live Updates: 1 ਵਜੇ ਤੱਕ ਚਾਰ ਵਿਧਾਨ ਸਭਾ ਸੀਟਾਂ 'ਤੇ 36.46 ਫੀਸਦੀ ਮਤਦਾਨ ਹੋਇਆ