Amritsar News (ਭਰਤ ਸ਼ਰਮਾ):  ਅੱਜ-ਕੱਲ੍ਹ ਦੇ ਜ਼ਮਾਨੇ ਵਿੱਚ ਅਕਸਰ ਹੀ ਲੜਕੇ-ਲੜਕੀਆਂ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਂਦੇ ਦਿਖਾਈ ਦਿੰਦੇ ਹਨ। ਹਾਲਾਂਕਿ ਇਸ ਦੌਰਾਨ ਕਈ ਲੜਕੀ ਦੇ ਪਰਿਵਾਰ ਵਾਲੇ ਨਹੀਂ ਮੰਨਦੇ ਤਾਂ ਝਗੜੇ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਹਨ।


COMMERCIAL BREAK
SCROLL TO CONTINUE READING

ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾ ਤੋਂ ਸਾਹਮਣੇ ਆਇਆ ਜਿੱਥੇ ਕਿ ਇੱਕ ਲੜਕੇ-ਲੜਕੀ ਨੂੰ ਆਪਸ ਵਿੱਚ ਪਿਆਰ ਹੋ ਗਿਆ ਪਰ ਇਹ ਪਿਆਰ ਲੜਕੀ ਦੇ ਪਰਿਵਾਰ ਨੂੰ ਮਨਜ਼ੂਰ ਨਾ ਹੋਇਆ। ਇਸ ਕਾਰਨ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੇ ਪਰਿਵਾਰ ਉੱਪਰ ਆ ਕੇ ਹਮਲਾ ਕਰ ਦਿੱਤਾ ਅਤੇ ਉਨਾਂ ਦੇ ਘਰ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਦੇ ਘਰ ਨੂੰ ਅੱਗ ਵੀ ਲਗਾ ਦਿੱਤੀ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਮਾਨਾਂਵਾਲਾ ਕਲਾਂ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਪਿਆਰ ਹੋ ਗਿਆ ਸੀ ਅਤੇ ਦੋਵੇਂ ਆਪਸ ਵਿੱਚ ਮਿਲਦੇ ਸਨ ਤੇ ਦੋਵੇਂ ਆਪਸ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸਨ ਜਿਸ ਨੂੰ ਲੈ ਕੇ ਸਾਡੇ ਪਰਿਵਾਰ ਵੱਲੋਂ ਹਾਂਪੱਖੀ ਹੁੰਗਾਰਾ ਦਿੱਤਾ ਸੀ ਪਰ ਲੜਕੀ ਪਰਿਵਾਰ ਨੂੰ ਇਹ ਮਨਜ਼ੂਰ ਨਾ ਹੋਇਆ ਤਾਂ ਉਨ੍ਹਾਂ ਨੇ ਆ ਕੇ ਉਨ੍ਹਾਂ ਦੇ ਘਰ ਵਿੱਚ ਅੱਗ ਲਗਾ ਦਿੱਤੀ ਅਤੇ ਸਾਡੇ ਘਰ ਦੇ ਸਮਾਨ ਦੀ ਭੰਨ ਤੋੜ ਕੀਤੀ ਜਿਸ ਨਾਲ ਕਿ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਤੋਂ ਬਾਅਦ ਲੜਕੇ ਦੇ ਪਰਿਵਾਰ ਵੱਲੋਂ ਹੁਣ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ।


ਇਹ ਵੀ ਪੜ੍ਹੋ : CSK MS Dhoni: ਧੋਨੀ IPL 2025 'ਚ ਖੇਡਣਗੇ ਜਾਂ ਨਹੀਂ? ਇਸ ਬਾਰੇ ਮਾਹੀ ਨੇ ਖੁਦ ਕੀਤਾ ਵੱਡਾ ਖੁਲਾਸਾ


ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਪੁਲਿਸ ਨੇ ਦੱਸਿਆ ਕਿ ਪਿੰਡ ਮਾਨਾਂਵਾਲਾ ਵਿੱਚ ਬਿਕਰਮਜੀਤ ਸਿੰਘ ਨਾਮਕ ਨੌਜਵਾਨਾਂ ਨੇ ਦੱਸਿਆ ਕਿ ਉਸ ਤੋਂ ਛੋਟਾ ਭਰਾ ਦੁਬਈ ਤੋਂ ਵਾਪਸ ਆਇਆ ਹੈ ਤੇ ਉਹ ਇੱਕ ਲੜਕੀ ਦੇ ਨਾਲ ਸ਼ਾਦੀ ਕਰਨਾ ਚਾਹੁੰਦਾ ਸੀ ਪਰ ਲੜਕੀ ਦੇ ਪਰਿਵਾਰ ਵਾਲੇ ਮੰਨਦੇ ਨਹੀਂ ਸੀ ਜਿਨ੍ਹਾਂ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਭੰਨਤੋੜ ਕੀਤੀ ਗਈ ਹੈ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Punjab Breaking Live Updates: ਡੀਏਪੀ ਦੀ ਸਪਲਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਜੇਪੀ ਨੱਢਾ ਨਾਲ ਕਰਨਗੇ ਮੁਲਾਕਾਤ; ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ