Moga News (ਨਵਦੀਪ ਮਹੇਸਰੀ):  ਮੋਗਾ ਵਿੱਚ 17 ਸਾਲਾਂ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਲੜਕੀ ਨੂੰ ਇਕ ਨੌਜਵਾਨ ਕਾਫੀ ਪਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਹੋ ਕੇ ਉਸ ਨੇ ਖੌਫਨਾਕ ਕਦਮ ਚੁੱਕ ਲਿਆ।


COMMERCIAL BREAK
SCROLL TO CONTINUE READING

ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਨੂੰ ਪਰੇਸ਼ਾਨ ਕਰਨ ਵਾਲੇ ਜਸਵਿੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਉਪਰ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ  ਲੜਕੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਕਤ ਕਸਬੇ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਉਨ੍ਹਾਂ ਦੀ ਲੜਕੀ ਨੂੰ ਤੰਗ-ਪਰੇਸ਼ਾਨ ਕਰਦਾ ਸੀ।


ਇਹ ਵੀ ਪੜ੍ਹੋ : Tarn Taran News: ਤਰਨਤਾਰਨ 'ਚ ਚੋਰਾਂ ਨੇ 'ਆਪ' ਵਿਧਾਇਕ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾ


ਉਸ ਨੇ ਇਸ ਦਾ ਕਈ ਵਾਰ ਵਿਰੋਧ ਵੀ ਕੀਤਾ ਅਤੇ ਮੁਲਜ਼ਮ ਨੂੰ ਉਸ ਦਾ ਪਿੱਛਾ ਨਾ ਕਰਨ ਦੀ ਗੱਲ ਕਹੀ। ਪਰ ਮੁਲਜ਼ਮ ਨਹੀਂ ਮੰਨਿਆ ਅਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਇਸ ਤੋਂ ਤੰਗ ਆ ਕੇ ਨਾਬਾਲਿਗ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।


ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਤੇ ਪੁਲਿਸ ਨੇ ਮੁਲਜ਼ਮ ਜਸਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਫਿਲਹਾਲ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਔਰਤਾਂ ਜਾਂ ਲੜਕੀਆਂ ਪ੍ਰਤੀ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਫੀ ਚਿੰਤਾਜਨਕ ਹਨ। ਬੀਤੇ ਦਿਨੀਂ ਮੋਹਾਲੀ ਵਿੱਚ ਇਕ ਲੜਕੀ ਨੂੰ ਸ਼ਰੇਆਮ ਵੱਢ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਇਕ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ : Indian Air Force: ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ 'ਚ ਅਫ਼ਸਰ ਬਣੀਆਂ