ਚੰਡੀਗੜ੍ਹ: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਬਾਅਦ ਹੁਣ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm shankar jimpa) ਨੇ ਸਰਕਾਰੀ ਖਜ਼ਾਨੇ ਦੀ ਆਮਦਨ ’ਚ ਵਾਧਾ ਹੋਣ ਦਾ ਦਾਅਵਾ ਕੀਤਾ ਹੈ। ਮੰਤਰੀ ਜਿੰਪਾ ਨੇ ਕਿਹਾ ਕਿ ਸਤੰਬਰ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 8.50 ਫ਼ੀਸਦ ਜ਼ਿਆਦਾ ਪੈਸਾ ਆਇਆ ਹੈ। 


COMMERCIAL BREAK
SCROLL TO CONTINUE READING


ਪਿਛਲੇ ਸਾਲ ਨਾਲੋਂ 18.50 ਫ਼ੀਸਦ ਆਮਦਨ ’ਚ ਹੋਇਆ ਵਾਧਾ
ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦਾ ਮੁੱਖ ਟੀਚਾ ਹੈ। ਮਾਲ ਮੰਤਰੀ ਨੇ ਦਾਅਵਾ ਕੀਤਾ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਸਤੰਬਰ ਤੋਂ 30 ਸਤੰਬਰ 2022 ਤੱਕ ਖਜ਼ਾਨੇ ਵਿਚ 301 ਕਰੋੜ 65 ਲੱਖ 64 ਹਜ਼ਾਰ 956 ਰੁਪਏ ਦੀ ਆਮਦਨ ਆਈ ਹੈ ਜੋਕਿ ਪਿਛਲੇ ਸਾਲ ਦੇ ਸਤੰਬਰ ਮਹੀਨੇ ਨਾਲੋਂ 18.50 ਫੀਸਦੀ ਜ਼ਿਆਦਾ ਬਣਦੀ ਹੈ। ਜਦਕਿ ਪਿਛਲੇ ਸਾਲ 2021 ’ਚ ਇਹ ਆਮਦਨ 254 ਕਰੋੜ 54 ਲੱਖ 23 ਹਜ਼ਾਰ 153 ਰੁਪਏ ਸੀ। 


 


 


ਸਰਕਾਰ ਦਾ ਟੀਚਾ ਰਜਿਸਟਰੀਆਂ ਕਰਵਾਉਣ ਵੇਲੇ ਨਾ ਆਵੇ ਪ੍ਰੇਸ਼ਾਨੀ
ਜਿੰਪਾ ਨੇ ਕਿਹਾ ਕਿ ਅਗਸਤ ਮਹੀਨੇ ਵਿਚ ਵੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।


 


 


ਮਾਲ ਮੰਤਰੀ ਜਿੰਪਾ ਨੇ ਲੋਕਾਂ ਨੇ ਰਿਸ਼ਵਤ ਨਾ ਦੇਣ ਦੀ ਕੀਤੀ ਅਪੀਲ 


ਮੰਤਰੀ ਜਿੰਪਾ ਦਾ ਕਹਿਣਾ ਸੀ ਕਿ ਪਿਛਲੇ ਸਮੇਂ ’ਚ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਸੂਬੇ ਦੀ ਜਨਤਾ ਬਹੁਤ ਪ੍ਰੇਸ਼ਾਨ ਸੀ, ਪਰ ਪਿਛਲੇ 7 ਮਹੀਨਿਆਂ ਦੌਰਾਨ ਲੋਕਾਂ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਖਜ਼ਾਨੇ ਦੀ ਸਥਿਤੀ ਮਜ਼ਬੂਤ ਕਰਨ ’ਚ ਸਰਕਾਰ ਦਾ ਸਾਥ ਦਿੱਤਾ ਜਾਵੇ ਅਤੇ ਕਿਸੇ ਵੀ ਕੰਮ ਲਈ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਨਾ ਦਿੱਤੀ ਜਾਵੇ। 



ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।