Breaking News: ਗੁਰਮੀਤ ਰਾਮ ਰਹੀਮ ਦੀਆਂ ਫਿਰ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਦਰਜ
Gurmeet Ram Rahim News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 5 ਫਰਵਰੀ ਨੂੰ ਸਿਰਸਾ ਵਿੱਚ ਹੋਏ ਸਤਿਸੰਗ ਵਿੱਚ ਕਬੀਰਦਾਸ ਅਤੇ ਰਵਿਦਾਸ ਮਹਾਰਾਜ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।
Gurmeet Ram Rahim News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ 'ਤੇ ਇੱਕ ਹੋਰ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਜਲੰਧਰ ਪੁਲਿਸ ਨੇ ਪਤਾਰਾ ਥਾਣੇ ਵਿੱਚ ਇਹ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ 'ਤੇ ਸ੍ਰੀ ਗੁਰੂ ਰਵਿਦਾਸ ਜੀ ਬਾਰੇ ਗਲਤ ਇਤਿਹਾਸ ਦੱਸਣ ਦਾ ਦੋਸ਼ ਹੈ।
ਦਰਅਸਲ ਰਾਮ ਰਹੀਮ 'ਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ (Gurmeet Ram Rahim News) ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 5 ਫਰਵਰੀ ਨੂੰ ਸਿਰਸਾ ਵਿੱਚ ਹੋਏ ਸਤਿਸੰਗ ਵਿੱਚ ਕਬੀਰਦਾਸ ਅਤੇ ਰਵਿਦਾਸ ਮਹਾਰਾਜ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।
ਇਹ ਵੀ ਪੜ੍ਹੋ: ਫ਼ਿਲਮ ‘ਜ਼ੂਵਿਗਾਟੋ’ ਦੀ ਸਟਾਰ ਕਾਸਟ ਨਾਲ ਕਪਿਲ ਸ਼ਰਮਾ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਇਸ ਤੋਂ ਬਾਅਦ ਸਤਿਸੰਗ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸਨੂੰ ਕਈ (Gurmeet Ram Rahim News) ਦੇ ਕਾਨੂੰਨੀ ਸਲਾਹਕਾਰਾਂ ਨੂੰ ਦਿਖਾਇਆ ਗਿਆ ਅਤੇ ਜਿਨ੍ਹਾਂ ਨੇ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਹੈ ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਜਲੰਧਰ ਦੇ ਥਾਣਾ ਪਤਾਰਾ ਵਿਖੇ ਕੀਤੀ। ਜਾਂਚ ਤੋਂ ਬਾਅਦ ਥਾਣਾ ਪਤਾਰਾ ਜਲੰਧਰ ਦੇਹਾਤ ਵਿਖੇ 295ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ 7 ਮਾਰਚ ਨੂੰ ਦਰਜ ਕੀਤਾ ਗਿਆ ਹੈ।