Anurag Verma New Chief Secretary: ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਆਈਏਐੱਸ ਅਧਿਕਾਰੀ ਅਨੁਰਾਗ ਵਰਗਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਗਿਆ ਹੈ। ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਸੀਨੀਅਰ ਆਈਏਐਸ ਅਫ਼ਸਰ ਅਨੁਰਾਗ ਵਰਮਾ (Anurag Verma) ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਹੋਣਗੇ ਤੇ 1 ਜੁਲਾਈ ਨੂੰ ਅਹੁਦਾ ਸੰਭਾਲਣਗੇ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਵੱਲੋਂ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਹਨ। ਕਾਬਿਲੇਗੌਰ ਹੈ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੇ ਰਿਟਾਇਰ ਹੋਣ ਦਾ ਫ਼ੈਸਲਾ ਹੋ ਗਿਆ। ਉਹ 30 ਜੂਨ ਨੂੰ ਸੇਵਾਮੁਕਤ ਹੋ ਜਾਣਗੇ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੇਵਾਕਾਲ ਵਿੱਚ ਵਾਧਾ ਨਹੀਂ ਕੀਤਾ ਹੈ। ਕੇਂਦਰ ਸਰਕਾਰ ਨੇ ਰਾਜ ਸਰਕਾਰ ਦੀ ਬੇਨਤੀ ਸਬੰਧੀ ਫਾਈਲ ’ਤੇ ਕੋਈ ਜਵਾਬ ਨਹੀਂ ਦਿੱਤਾ ਸੀ।


ਸੂਬਾ ਸਰਕਾਰ ਨੇ 21 ਜੂਨ ਨੂੰ ਜੰਜੂਆ ਤੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਾਖ਼ਲ ਕੀਤੀ ਸੀ। ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮੁੱਖ ਸਕੱਤਰ ਦੇ ਅਹੁਦੇ ਉਤੇ ਸੇਵਾ ਵਧਾਉਣ ਲਈ ਕਰੀਬ ਡੇਢ ਮਹੀਨਾ ਪਹਿਲਾਂ ਪੱਤਰ ਭੇਜਿਆ ਸੀ। ਮੁੱਖ ਮੰਤਰੀ ਦਫ਼ਤਰ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਸੀ ਕਿ ਸੂਬਾ ਸਰਕਾਰ ਨੇ ਲਿਖਿਆ ਸੀ ਕਿ ਜੰਜੂਆ ਨੂੰ ਮੁੱਖ ਸਕੱਤਰ ਵਜੋਂ ਬਰਕਰਾਰ ਰੱਖਣ ਦੀ ਲੋੜ ਸੀ ਪਰ ਕੇਂਦਰ ਨੇ ਇਸ ਸਬੰਧੀ ਕੋਈ ਮਨਜ਼ੂਰੀ ਨਹੀਂ ਦਿੱਤੀ।


ਇਹ ਵੀ ਪੜ੍ਹੋ : Delhi Railway Station Women died: ਦਿੱਲੀ ਰੇਲਵੇ ਸਟੇਸ਼ਨ 'ਚ ਜਮ੍ਹਾਂ ਹੋਏ ਪਾਣੀ 'ਚ ਕਰੰਟ ਆਉਣ ਨਾਲ ਔਰਤ ਦੀ ਮੌਤ


ਗੌਰਤਲਬ ਹੈ ਕਿ ਜੁਲਾਈ 2022 ਵਿੱਚ ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ ਆਈ. ਏ. ਐੱਸ. ਅਧਿਕਾਰੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਵਜੋਂ ਤਾਇਨਾਤ ਸਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੂੰ ਬਦਲ ਕੇ ਜੰਜੂਆ ਨੂੰ ਮੁੱਖ ਸਕੱਤਰ ਬਣਾਇਆ ਗਿਆ ਸੀ, ਜਦਕਿ ਤਿਵਾੜੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕਰ ਦਿੱਤਾ ਗਿਆ ਸੀ।


 


ਇਹ ਵੀ ਪੜ੍ਹੋ : Lawrence Bishnoi Gang: ਲਾਰੈਂਸ ਬਿਸ਼ਨੋਈ ਗਿਰੋਹ ਦੀ ਆੜ 'ਚ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼