Khanna bomb news: ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ  ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਮਿਜ਼ਾਇਲ ਵਰਗੀ ਧਮਾਕਾਖੇਜ ਸਮੱਗਰੀ ਹੈ। ਬੰਬ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸਨੇ ਇਲਾਕਾ ਸੀਲ ਕਰ ਦਿੱਤਾ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜਿਸ ਥਾਂ ਉਪਰ ਬੰਬ ਮਿਲਿਆ ਉਸਦੇ ਨਾਲ ਹੀ ਸਬਜ਼ੀ ਮੰਡੀ ਅਤੇ ਰਿਹਾਇਸ਼ੀ ਇਲਾਕਾ ਹੈ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਹੁਣ ਪੁਲਿਸ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਨੇ ਜਾਂਚ ਸ਼ੁਰੂ (Khanna bomb) ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਨੂੰ ਜਿੱਥੇ ਬੰਬ ਮਿਲਿਆ ਹੈ ਉਨ੍ਹਾਂ ਨੇ ਉੱਥੇ ਸਕਿਉਰਿਟੀ ਵਧਾ ਦਿੱਤੀ ਹੈ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਬੰਬ ਮਿਲਿਆ ਸੀ, ਉੱਥੇ ਕਾਂਗਰਸ ਆਗੂ (Rahul Gandhi) ਰਾਹੁਲ ਗਾਂਧੀ ਦੀ (Bharat Jodo yatra) ਭਾਰਤ ਜੋੜੋ ਯਾਤਰਾ ਲੰਘ ਕੇ ਗਈ ਸੀ।  ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਥਾਂ 'ਤੇ ਜਾਣ 'ਤੇ ਰੋਕ ਲੱਗਾ ਦਿੱਤੀ ਗਈ ਹੈ। 



ਇਹ ਵੀ ਪੜ੍ਹੋ: ਅੱਜ ਹਿਮਾਚਲ ਪ੍ਰਦੇਸ਼ 'ਚ ਪਹੁੰਚੀ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਕਰਨਗੇ ਜਨ ਸਭਾ ਨੂੰ ਸੰਬੋਧਿਤ