Haryana-Rohtak Earthquake News: ਹਰਿਆਣਾ 'ਚ ਅੱਜ ਤੜਕੇ ਭੂਚਾਲ (Earthquake News) ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਰਿਪੋਰਟ ਦੇ ਮੁਤਾਬਿਕ ਉੱਤਰੀ ਭਾਰਤ ਵਿੱਚ ਮਹੀਨੇ ਵਿੱਚ ਚੌਥੀ ਵਾਰ ਹੈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਵਿੱਚੋਂ 2 ਵਾਰ ਕੇਂਦਰ ਜੰਮੂ ਕਸ਼ਮੀਰ ਅਤੇ ਇੱਕ ਵਾਰ ਲੇਹ ਲੱਦਾਖ ਸੀ। ਇਸ ਵਾਰ ਕੇਂਦਰ ਹਰਿਆਣਾ ਦਾ ਰੋਹਤਕ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੇ ਨਾਲ-ਨਾਲ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ।


COMMERCIAL BREAK
SCROLL TO CONTINUE READING

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ (Earthquake News) ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ। ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਲੋਕ ਆਪਣੇ ਘਰਾਂ 'ਚ ਸੁੱਤੇ ਹੋਏ ਸਨ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ।


ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ (Earthquake News) ਹਰਿਆਣਾ ਦੇ ਰੋਹਤਕ 'ਚ ਸੀ। ਇਸ ਮਹੀਨੇ ਦੀ ਸ਼ੁਰੂਆਤ 'ਚ 6 ਜੂਨ ਨੂੰ ਹਰਿਆਣਾ ਦੇ ਝੱਜਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.5 ਮਾਪੀ ਗਈ ਸੀ।


ਇਹ ਵੀ ਪੜ੍ਹੋ:  Punjab Weather Update: ਪੰਜਾਬ 'ਚ ਅੱਜ ਮੀਂਹ ਦੀ ਸੰਭਾਵਨਾ! IMD ਵੱਲੋਂ ਯੈਲੋ ਅਲਰਟ ਜਾਰੀ

ਦੂਜੇ ਪਾਸੇ ਜੰਮੂ ਖੇਤਰ ਵਿੱਚ ਪਿਛਲੇ ਹਫ਼ਤੇ ਇੱਕ ਦਿਨ ਵਿੱਚ ਭੂਚਾਲ (Earthquake News) ਦੇ ਪੰਜ ਝਟਕੇ ਮਹਿਸੂਸ ਕੀਤੇ ਗਏ। ਇਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਪ੍ਰਸ਼ਾਸਨ ਨੇ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਰਿਕਟਰ ਪੈਮਾਨੇ 'ਤੇ ਇਨ੍ਹਾਂ ਝਟਕਿਆਂ ਦੀ ਤੀਬਰਤਾ 4 ਅਤੇ 2 ਦੇ ਵਿਚਕਾਰ ਮਾਪੀ ਗਈ।  


Earthquake in India


ਭੂਚਾਲ ਮਾਹਿਰਾਂ ਦਾ ਕਹਿਣਾ ਹੈ ਕਿ ਧਰਤੀ ਦੇ ਹੇਠਾਂ ਪਲੇਟਾਂ ਵਿੱਚ ਹਿਲਜੁਲ ਹੋਣ ਕਾਰਨ ਕੁਝ ਸਮੇਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇੱਕ ਵਾਰ ਪਲੇਟਾਂ ਦੀ ਸਥਿਤੀ ਬਦਲਣ ਤੋਂ ਬਾਅਦ ਵਾਰ-ਵਾਰ ਭੂਚਾਲ ਆਉਣਾ ਸੁਭਾਵਿਕ ਹੈ। 3 ਮਹੀਨੇ ਪਹਿਲਾਂ 21 ਮਾਰਚ ਨੂੰ ਰਾਤ ਕਰੀਬ 10.15 ਵਜੇ ਦਿੱਲੀ-ਐਨਸੀਆਰ ਵਿੱਚ 6.6 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੇ ਝਟਕੇ ਯੂਪੀ, ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਬਿਹਾਰ ਵਿੱਚ ਵੀ ਮਹਿਸੂਸ ਕੀਤੇ ਗਏ।