Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਭਗਵੰਤ ਮਾਨ ਨੇ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਤੇ ਭੱਤਿਆ ਵਿੱਚ ਵਾਧਾ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੀ ਤਨਖਾਹ 6000 ਸੀ ਉਨਾਂ ਦੀ ਤਨਖਾਹ ਵਧਾ ਕੇ 18000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰਿਟਾਇਰਮੈਂਟ ਦੀ ਉਮਰ 58 ਸਾਲ ਹੋਵੇਗੀ। ਇਸ ਦੇ ਨਾਲ ਇਹ ਵੀ ਕਿਹਾ ਕਿ ਛੁੱਟੀਆਂ ਦੀ ਤਨਖਾਹ ਨਹੀਂ ਕੱਟੀ ਜਾਵੇਗੀ।


COMMERCIAL BREAK
SCROLL TO CONTINUE READING


ਇਹ ਵੀ ਪੜ੍ਹੋ: Punjab News: ਅਮਰੀਕਾ ਦੀ ਆਰਮੀ 'ਚ ਵੱਡੇ ਅਹੁਦੇ 'ਤੇ ਲੱਗੀ ਪੰਜਾਬ ਦੀ ਧੀ, ਮਾਪਿਆਂ ਦਾ ਵਧਾਇਆ ਮਾਣ


ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਮਾਨ ਸਰਕਾਰ ਨੇ ਵਿਸ਼ੇਸ਼ ਕੇਡਰ ਦਾ ਗਠਨ ਕੀਤਾ ਹੈ। ਇਸ ਬਾਰੇ ਨੋਟੀਫਿਕੇਸ਼ਨ ਛੁੱਟੀਆਂ ਤੋਂ ਬਾਅਦ ਜਾਰੀ ਕੀਤਾ ਜਾਵੇਗਾ।


ਅਧਿਆਪਕਾਂ ਦੀਆਂ ਵਧੀਆਂ ਤਨਖਾਹਾਂ ਦਾ ਵੇਰਵਾ-
ਸਿੱਖਿਆ ਵਾਲੰਟੀਅਰ: ₹3,500 ਤੋਂ ₹15,000
ਸਿੱਖਿਆ ਪ੍ਰਦਾਤਾ: ₹9,500 ਤੋਂ ₹20,500
IEV ਵਾਲੰਟੀਅਰ: ₹5,500 ਤੋਂ ₹15,000
ETT ਅਤੇ NTT: ₹10,250 ਤੋਂ ₹22,000 ਤੱਕ
B.A, M.A, B.Ed: ₹1,100 ਤੋਂ ₹23,500
EGS, EIE, STR: ₹6,000 ਤੋਂ ₹18,000


ਸੀ.ਐਮ ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਅਧਿਆਪਕ ਪੱਕੇ ਕਰਨ ਦੀ ਮੰਗ ਕਰ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਪੱਕਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਅਧਿਕਾਰਤ ਨੋਟੀਫਿਕੇਸ਼ਨ ਛੁੱਟੀਆਂ ਤੋਂ ਬਾਅਦ ਜਾਰੀ ਕੀਤਾ ਜਾਵੇਗਾ ਅਤੇ ਜਿਨ੍ਹਾਂ ਅਧਿਆਪਕਾਂ ਦੀ ਤਨਖਾਹ 3500 ਰੁਪਏ ਸੀ, ਉਨ੍ਹਾਂ ਨੂੰ ਹੁਣ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਹੜੇ ਅਧਿਆਪਕ ਪਹਿਲਾਂ 6,000 ਰੁਪਏ ਤਨਖਾਹ ਲੈਂਦੇ ਸਨ, ਉਨ੍ਹਾਂ ਨੂੰ 18,000 ਰੁਪਏ ਪ੍ਰਤੀ ਮਹੀਨਾ ਅਤੇ 9,500 ਰੁਪਏ ਤਨਖਾਹ ਲੈਣ ਵਾਲੇ ਅਧਿਆਪਕਾਂ ਨੂੰ ਹੁਣ 20,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।


10,250 ਰੁਪਏ ਕਮਾਉਣ ਵਾਲਿਆਂ ਨੂੰ ਹੁਣ 22,000 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ; 11,000 ਰੁਪਏ ਕਮਾਉਣ ਵਾਲਿਆਂ ਨੂੰ ਹੁਣ 23,500 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਦੇ ਨਾਲ ਹੀ ਈਟੀਟੀ/ਐਨਟੀਟੀ ਸ਼੍ਰੇਣੀ ਨਾਲ ਸਬੰਧਤ ਅਧਿਆਪਕਾਂ ਦੀ ਤਨਖਾਹ 10,250 ਰੁਪਏ ਤੋਂ ਵਧਾ ਕੇ 22,000 ਰੁਪਏ ਕਰ ਦਿੱਤੀ ਗਈ ਹੈ। ਦੂਜੇ ਪਾਸੇ ਸਰਕਾਰ ਇੱਕ ਅਹਿਮ ਕਦਮ ਚੁੱਕਦਿਆਂ ਹਰ ਸਾਲ ਤਨਖਾਹ ਭੱਤੇ ਵਿੱਚ ਪੰਜ ਫੀਸਦੀ ਵਾਧਾ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕਾਂ ਦੇ ਛੁੱਟੀ ਦੇ ਪੈਸੇ ਕੱਟੇ ਜਾਂਦੇ ਸਨ ਪਰ ਹੁਣ ਤੋਂ ਛੁੱਟੀ ਦੇ ਪੈਸੇ ਨਹੀਂ ਕੱਟੇ ਜਾਣਗੇ।