Bharatgarh News: ਪ੍ਰਦਰਸ਼ਨਕਾਰੀਆਂ ਨੇ ਦੋਵੇਂ ਸਰਕਾਰਾਂ ਤੋਂ ਮੰਗ ਕੀਤੀ ਕਿ ਪੁਲ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ। ਅਤੇ ਇਸ ਨੂੰ ਮੁਕੰਮਲ ਕਰਕੇ ਆਮ ਰਾਹਗੀਰਾਂ ਲਈ ਖੋਲ੍ਹਿਆ ਜਾਵੇ।
Trending Photos
Bharatgarh News(ਬਿਮਲ ਸ਼ਰਮਾ): ਬੀਤੇ ਸਾਲ ਜੁਲਾਈ ਮਹੀਨੇ ਭਾਰੀ ਬਰਸਾਤ ਕਾਰਨ ਹਿਮਾਚਲ ਅਤੇ ਪੰਜਾਬ ਨੂੰ ਜੋੜਨ ਵਾਲੇ ਭਰਤਗੜ੍ਹ -ਦਬੋਟਾ ਪੁਲ ਦਾ ਇੱਕ ਹਿੱਸਾ ਹੇਠਾ ਧੱਸ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਪੁਲ ਤੋਂ ਹਿਮਾਚਲ ਅਤੇ ਪੰਜਾਬ ਲਈ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਕਰੀਬ 10 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲ ਨੂੰ ਠੀਕ ਕਰਨ ਦਾ ਕੰਮ ਦੋਵੇਂ ਸਰਕਾਰਾਂ ਵੱਲੋਂ ਹੁਣ ਤੱਕ ਸ਼ੁਰੂ ਨਹੀਂ ਕਰਵਾਇਆ ਗਿਆ। ਜਿਸ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਉਦਯੋਗਪਤੀਆਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਅੱਕ ਕੇ ਇਸ ਪੁਲ ਦੇ ਉੱਪਰ ਧਰਨਾ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਦੋਵੇਂ ਸਰਕਾਰਾਂ ਤੋਂ ਮੰਗ ਕੀਤੀ ਕਿ ਪੁਲ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ। ਅਤੇ ਇਸ ਨੂੰ ਮੁਕੰਮਲ ਕਰਕੇ ਆਮ ਰਾਹਗੀਰਾਂ ਲਈ ਖੋਲ੍ਹਿਆ ਜਾਵੇ। ਇਸ ਮੌਕੇ ਬੱਦੀ ਅਤੇ ਨਾਲਾਗੜ੍ਹ ਦੇ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਇਸ ਸਪੋਟ ਰਸਤੇ ਰਾਹੀ ਉਨ੍ਹਾਂ ਦਾ ਮਾਲ ਆਉਂਦਾ ਜਾਂਦਾ ਸੀ ਅਤੇ ਹਜ਼ਾਰਾਂ ਵਰਕਰ ਪੰਜਾਬ ਤੋਂ ਹਿਮਾਚਲ ਕਾਰਖਾਨਿਆਂ ਵਿੱਚ ਕੰਮ ਕਰਨ ਲਈ ਜਾਂਦੇ ਹਨ। ਜਿਸ ਦੇ ਟੁੱਟਣ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਕਾਫੀ ਨੁਕਸਾਨ ਦਾ ਸਹਾਮਣਾ ਕਰਨਾ ਪੈ ਰਿਹਾ ਹੈ।
ਉੱਧਰ ਇਲਾਕਾਂ ਨਿਵਾਸੀਆਂ ਦਾ ਵੀ ਕਹਿਣਾ ਹੈ ਕਿ ਪੁਲ ਦਾ ਹਿੱਸਾ ਬੈਠਣ ਕਾਰਨ ਅਤੇ ਪੁਲ ਬੰਦ ਹੋਣ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਖੱਡ ਦੇ ਵਿੱਚੋਂ ਹੋ ਕੇ ਲੰਘਣਾ ਪੈਂਦਾ ਹੈ ਜਾਂ ਫਿਰ 10-15 ਕਿਲੋਮੀਟਰ ਘੁੰਮ ਕੇ ਜਾਣਾ ਪੈਂਦਾ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਦੋਵੇਂ ਸਰਕਾਰਾਂ ਵਲੋਂ ਜੇਕਰ ਇਸ ਪੁੱਲ ਨੂੰ ਜਲਦ ਤੋਂ ਜਲਦ ਮੁਰੰਮਤ ਕਰਕੇ ਮੁੜ ਤੋਂ ਇਸ ਨੂੰ ਚਾਲੂ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ 10-15 ਦਿਨ ਬਾਅਦ ਰੂਪਨਗਰ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ।
ਯਾਤਰੀਆਂ ਨੇ ਪੰਜਾਬ ਅਤੇ ਹਿਮਾਚਲ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਪੁਲ ਵੱਲ ਵੱਧ ਤੋਂ ਵੱਧ ਧਿਆਨ ਦਿੱਤਾ ਜਾਵੇ ਅਤੇ ਇਸ ਪੁਲ ਦੇ ਨੁਕਸਾਨੇ ਗਏ ਪਿੱਲਰ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ ਤਾਂ ਜੋ ਦੋਵਾਂ ਰਾਜਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਏ।