ਚੰਡੀਗੜ੍ਹ: ਖਪਤਕਾਰਾਂ ਨੂੰ 24x7 ਗੁਣਵੱਤਾ ਵਾਲੀ ਬਿਜਲੀ ਮੁਹੱਈਆ ਕਰਵਾਉਣ ਅਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਨੂੰ ਰਾਸ਼ਟਰੀ ਪੱਧਰ 'ਤੇ ਦਰਸਾਉਣ ਦੇ ਆਪਣੇ ਉਦੇਸ਼ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਕ ਵਿਸ਼ੇਸ਼ ਯੋਜਨਾ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉੱਜਵਲ ਭਾਰਤ-ਉਜਵਲ ਭਵਿਸ਼ਿਆ ਅਤੇ ਪਾਵਰ@2047 ਦੇ ਜਸ਼ਨਾਂ ਨੂੰ ਸ਼ਾਨਦਾਰ ਤੇ ਸਫ਼ਲ ਬਣਾਉਣ ਲਈ ਕਾਰਜ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਕੇਂਦਰੀ ਊਰਜਾ ਮੰਤਰਾਲੇ (MoP) ਨੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹਿੱਸੇ ਵਜੋਂ 25 ਤੋਂ 30 ਜੁਲਾਈ ਤੱਕ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ "ਉੱਜਵਲ ਭਾਰਤ-ਉਜਵਲ ਭਵਿਸ਼ਿਆ" ਅਤੇ "ਪਾਵਰ@2047" ਨੂੰ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਹੈ।


COMMERCIAL BREAK
SCROLL TO CONTINUE READING

ਪੰਜਾਬ ਦੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਨੇ ਕੱਲ੍ਹ ਸ਼ਾਮ ਹੋਈ ਮੀਟਿੰਗ ਦੌਰਾਨ ਕੇਂਦਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਤਿਆਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਫ਼ਤੇ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 46 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 30 ਜੁਲਾਈ ਨੂੰ ਗ੍ਰੈਂਡ ਫਿਨਾਲੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਪਾਵਰ ਸੈਕਟਰ ਸੁਧਾਰ ਲਈ ਪਹਿਚਾਣ ਕੀਤੇ ਗਏ 5 ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ ਜੋ ਕਿ ਸੰਗਰੂਰ ਜਿਲ੍ਹੇ ਨਾਲ ਸਬੰਧਤ ਹਨ। 


ਇਸ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਖਾਹਿਸ਼ਾਂ ਅਤੇ ਪੰਜਾਬ ਦੇ ਪਾਵਰ ਸੈਕਟਰ ਦੇ ਸੁਧਾਰ ਲਈ ਯੋਜਨਾਵਾਂ ਖਾਸ ਤੌਰ 'ਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਰੇਖਾਂਕਿਤ ਕੀਤਾ। ਉਨ੍ਹਾਂ ਨੇ ਪੰਜਾਬ ਦੀ ਬਿਜਲੀ ਦਰਾਮਦ ਸਮਰੱਥਾ ਨੂੰ 8500 ਮੈਗਾਵਾਟ ਤੱਕ ਵਧਾਉਣ ਅਤੇ ਸੂਬੇ ਵਿੱਚ 14,000 ਮੈਗਾਵਾਟ ਤੋਂ ਵੱਧ ਦੀ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦਾ ਰਿਕਾਰਡ ਕਾਇਮ ਕਰਨ ਲਈ ਪੰਜਾਬ ਨੂੰ ਦਿੱਤੀ ਗਈ ਸਹਾਇਤਾ ਲਈ ਕੇਂਦਰੀ ਬਿਜਲੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਪਛਵਾੜਾ ਕੋਲਾ ਖਾਨ ਦੇ ਕੁਝ ਸਥਾਨਕ ਮੁੱਦਿਆਂ ਦੇ ਹੱਲ ਲਈ ਦਖਲ ਦੇਣ ਦੀ ਵੀ ਬੇਨਤੀ ਕੀਤੀ।


ਕੇਂਦਰੀ ਊਰਜਾ ਮੰਤਰੀ ਨੇ ਬਿਜਲੀ ਖੇਤਰ ਵਿੱਚ ਪੰਜਾਬ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ, ਖਾਸ ਕਰਕੇ ਇਸ ਝੋਨੇ/ਗਰਮੀ ਦੇ ਸੀਜ਼ਨ ਦੌਰਾਨ ਸਮਰੱਥਾ ਵਿੱਚ ਵਾਧਾ ਕਰਨ ਅਤੇ ਨਿਰਵਿਘਨ ਸਪਲਾਈ ਪ੍ਰਦਾਨ ਕਰਨ ’ਚ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਨਰ-ਵਿਤਰਣ ਸੈਕਟਰ ਸਕੀਮ, ਪਛਵਾੜਾ ਮਾਈਨ ਅਤੇ ਬਿਜਲੀ ਖੇਤਰ ਦੇ ਹੋਰ ਖੇਤਰਾਂ ਦੇ ਸਬੰਧ ਵਿੱਚ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।