Gurbani Broadcast Raw: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰੇ ਪੰਜਾਬੀ ਚੈਨਲਾਂ ਉਪਰ ਹੋਣਾ ਚਾਹੀਦਾ : ਸੀਐਮ ਭਗਵੰਤ
Gurbani Broadcast Raw: ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਿਤ ਹੋਣ ਵਾਲੀ ਗੁਰਬਾਣੀ ਦਾ ਮਸਲਾ ਇੱਕ ਵਾਰ ਫਿਰ ਭਖਦਾ ਨਜ਼ਰ ਆ ਰਿਹਾ ਹੈ। ਸੀਐਮ ਮੁੱਖ ਮੰਤਰੀ ਨੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਅੱਜ ਵੱਡਾ ਬਿਆਨ ਦਿੱਤਾ।
Gurbani Broadcast Raw: ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਸੰਗਰੂਰ ਦੌਰੇ ਉਪਰ ਨਿਕਲੇ ਹੋਏ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੋਣ ਵਾਲੀ ਪਵਿੱਤਰ ਗੁਰਬਾਣੀ ਦਾ ਮਸਲਾ ਇੱਕ ਵਾਰ ਫਿਰ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਨੂੰ ਸਿਰਫ਼ ਇੱਕ ਚੈਨਲ ਉਪਰ ਹੀ ਪ੍ਰਸਾਰਿਤ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਪੰਜਾਬੀ ਚੈਨਲਾਂ ਉਪਰ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਹੋਣਾ ਚਾਹੀਦਾ ਹੈ।
ਉਨ੍ਹਾਂ ਨੇ ਇੱਕ ਚੈਨਲ ਉਪਰ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਹੋਣ ਕਾਰਨ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਕਈ-ਕਈ ਡਾਲਰ ਦੇਣੇ ਪੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈਨਲਾਂ ਉਪਰ ਮੁਫ਼ਤ ਹੋਣਾ ਚਾਹੀਦਾ ਹੈ। ਸਰਬੱਤ ਦਾ ਭਲਾ ਮੰਨਣ ਵਾਲੀ ਪਵਿੱਤਰ ਗੁਰਬਾਣੀ ਦਾ ਪੂਰੀ ਦੁਨੀਆ ਵਿੱਚ ਪ੍ਰਸਾਰ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇੱਕ ਖ਼ਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਹਨ।
ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਉਪਰ ਵੀ ਨਿਸ਼ਾਨਾ ਸਾਧਿਆ। ਕਾਬਿਲੇਗੌਰ ਹੈ ਕਿ ਬੀਤੇ ਦਿਨ ਸੀਐਮ ਭਗਵੰਤਮਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
ਇਸ ਤੋਂ ਪਹਿਲਾਂ ਵੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਗਵੰਤ ਮਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ 'ਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਸੀਐਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਸੰਭਵ ਮਦਦ ਦੇਣ ਤੇ ਇਸ ਦੇ ਖ਼ਰਚੇ ਚੁੱਕਣ ਲਈ ਤਿਆਰ ਸੀ।
ਇਹ ਵੀ ਪੜ੍ਹੋ : Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ। ਭਗਵੰਤ ਮਾਨ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕ ਵਾਲੇ ਉਪਕਰਨਾਂ ਨਾਲ ਗੁਰਬਾਣੀ ਦੇ ਪ੍ਰਸਾਰਣ ਦੀ ਸ਼੍ਰੋਮਣੀ ਕਮੇਟੀ ਇਜਾਜ਼ਤ ਦੇਵੇ। ਸੂਬਾ ਸਰਕਾਰ ਪੂਰਾ ਖ਼ਰਚਾ ਚੁੱਕਣ ਲਈ ਤਿਆਰ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਗਰਮੀ ਦਾ ਕਹਿਰ; ਪਾਰਾ 44 ਡਿਗਰੀ ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ