Patran Murder News:  ਪਿੰਡ ਹਾਮਝੇੜੀ ਦਾ ਬੀਤੀ ਦਿਨੀਂ ਦਿਨ-ਦਿਹਾੜੇ ਪਿੰਡ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਕੀਤੇ ਕਤਲ ਤੋਂ ਬਾਅਦ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਪਰਿਵਾਰਕ ਮੈਂਬਰਾਂ ਨੇ ਧਰਨਾ ਲਗਾਇਆ।


COMMERCIAL BREAK
SCROLL TO CONTINUE READING

ਮ੍ਰਿਤਕ ਮੇਘਾ ਸਿੰਘ ਦੇ ਫੌਜੀ ਪੁੱਤਰ ਗੁਰਵਿੰਦਰ ਸਿੰਘ ਨੇ ਪਰਿਵਾਰ ਸਮੇਤ ਪਿੰਡ ਦੇ ਲੋਕਾਂ ਨਾਲ ਮਿਲਕੇ ਪਾਤੜਾਂ ਜਾਖਲ ਮੁੱਖ ਮਾਰਗ ਉਤੇ ਪਿੰਡ ਹਾਮਝੇੜੀ ਦੇ ਬੱਸ ਅੱਡੇ ਉਤੇ ਮ੍ਰਿਤਕ ਦੀ ਲਾਸ਼ ਰੱਖ ਕੇ ਧਰਨਾ ਲਗਾਇਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਨਾ ਮਿਲਣ ਤੱਕ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।


ਪੁਲਿਸ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਨੂੰ ਮੁਲਜ਼ਮਾਂ ਦੇ ਜਲਦ ਗ੍ਰਿਫ਼ਤਾਰ ਕਰਨ ਦੇ ਵਾਰ-ਵਾਰ ਕਹਿਣ ਉਤੇ ਧਰਨਾ ਚੁੱਕਣ ਤੋਂ ਸਾਫ਼ ਇਨਕਾਰ ਕਰਦਿਆਂ ਆਪਣਾ ਧਰਨਾ ਸ਼ਾਂਤਮਈ ਜਾਰੀ ਰੱਖਣ ਦੀ ਗੱਲ ਕਹੀ। ਲੋਕਾਂ ਨੇ ਪੰਜਾਬ ਪੁਲਿਸ ਖਿਲਾਫ਼ਸ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਪਿਤਾ ਲਈ ਇਨਸਾਫ ਦੀ ਮੰਗ ਕੀਤੀ।


ਪਾਤੜਾਂ-ਜਾਖਲ ਮਾਰਗ ਉਤੇ ਦਿੱਤੇ ਜਾ ਰਹੇ ਧਰਨੇ ਕਾਰਨ ਸੜਕ ਉਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ ਹਨ ਤੇ ਕੁਝ ਲੋਕਾਂ ਨੂੰ ਆਪਣੇ ਛੋਟੇ ਬੱਚਿਆਂ ਨਾਲ ਪੈਦਲ ਹੀ ਆਪਣੀ ਮੰਜ਼ਿਲ ਉਤੇ ਪਹੁੰਚਣ ਲਈ ਮਜਬੂਰ ਹੋਣਾ ਪਿਆ। ਆਵਾਜਾਈ ਨੂੰ ਸਚਾਰੂ ਢੰਗ ਨਾਲ ਚਾਲੂ ਰੱਖਣ ਲਈ ਟ੍ਰੈਫਿਕ ਪੁਲਿਸ ਵੱਲੋਂ ਬਦਲਵੇਂ ਪ੍ਰਬੰਧ ਕਰਨੇ ਪਏ ਤਾਂ ਜੋ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇ। 


ਇਹ ਵੀ ਪੜ੍ਹੋ : Punjab Train Accident: ਫਤਹਿਗੜ੍ਹ ਸਾਹਿਬ ਰੇਲ ਹਾਦਸਾ; ਡੀਆਰਐਮ ਦਾ ਦਾਅਵਾ ਜਲਦ ਹੀ ਲਾਈਨ ਕਰ ਦਿੱਤੀ ਜਾਵੇਗੀ ਕਲੀਅਰ 
ਮ੍ਰਿਤਕ ਦੇ ਬੇਟੇ ਗੁਰਪਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਐਸਐਸਪੀ ਪਟਿਆਲਾ, ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।


ਜਦੋਂ ਸਦਰ ਥਾਣਾ ਮੁਖੀ ਜਸਪ੍ਰੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉਤੇ ਦਵਿੰਦਰ ਸਿੰਘ ਸਮੇਤ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ : Exit Polls: ਦੇਸ਼ ਦਾ ਪਹਿਲਾ ਏਆਈ ਐਗਜ਼ਿਟ ਪੋਲ; Zeenia ਨੇ ਹੈਰਾਨੀਜਨਕ ਅੰਕੜਿਆਂ ਦਾ ਕੀਤਾ ਖੁਲਾਸਾ