Sultanpur Lodhi News: ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸੇ ਦੌਰਾਨ ਬੀਤੀ ਰਾਤ  ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ ਅਤੇ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹਨ। ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਮ੍ਰਿਤਕ ਦੇ ਪਰਿਵਾਰ ਵੱਲੋਂ ਮਹੱਲਾ ਵਾਲਿਆਂ ਨਾਲ ਮਿਲ ਕੇ ਇਨਸਾਫ ਦੀ ਮੰਗ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਿੰਨਾ ਚਿਰ ਕਾਤਲਾਂ ਨੂੰ ਪੁਲਿਸ ਫੜ ਨਹੀਂ ਲੈਂਦੀ ਅਤੇ ਇੱਕ ਏਐਸਆਈ ਨੂੰ ਡਿਸਮਿਸ ਨਹੀਂ ਕਰ ਦਿੰਦੀ ਉਨਾ ਚਿਰ ਨਾ ਤਾਂ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ ਅਤੇ ਨਾ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਧਰਨਾ ਅਣਮਿਥੇ ਸਮੇਂ ਤੱਕ ਚੱਲੇਗਾ ਜਿੰਨਾ ਚਿਰ ਪ੍ਰਸ਼ਾਸਨ ਆਪਣੀ ਡਿਊਟੀ ਤਨਦੇਹੀ ਦੇ ਨਾਲ ਨਿਭਾ ਕੇ ਕਾਤਲਾਂ ਨੂੰ ਫੜ ਕੇ ਸਲਾਖਾਂ ਪਿੱਛੇ ਨਹੀਂ ਰੱਖ ਦਿੰਦੀ।


ਇਹ ਵੀ ਪੜ੍ਹੋ: IND vs AUS: ਪਰਥ ਟੈਸਟ 'ਚ ਪਹਿਲੇ ਦਿਨ ਗੇਂਦਬਾਜ਼ਾਂ ਦਾ ਦਬਦਬਾ, ਪਹਿਲੇ ਦਿਨ ਸਟੰਪ ਤੱਕ ਆਸਟ੍ਰੇਲੀਆ ਦਾ ਸਕੋਰ 67/7


 


ਇਸ ਮੌਕੇ ਉੱਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।


ਇਹ ਵੀ ਪੜ੍ਹੋ: Kumbra Murder Case: ਨੌਜਵਾਨ ਦਿਲਪ੍ਰੀਤ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਦਾਹ ਸਸਕਾਰ