ਇਸ ਦੌਰਾਨ ਅਟਾਰੀ-ਵਾਹਗਾ ਸਰਹੱਦ ਤੋਂ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ। ਜਿੱਥੇ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡੀਆਂ ਅਤੇ ਹੱਥ ਮਿਲਾ ਕੇ ਈਦ ਦੀ ਵਧਾਈ ਦਿੱਤੀ। ਇਸ ਮੌਕੇ BSF ਦੇ ਅਧਿਕਾਰੀਆਂ ਅਤੇ ਪਾਕਿ ਰੇਂਜਰਾਂ ਨੇ ਇੱਕ ਸਾਂਝੇ ਪ੍ਰੋਗਰਾਮ ਦਾ ਆਯੋਜਨ ਕੀਤਾ।
Trending Photos
ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਲੋਕ ਈਦ ਦਾ ਤਿਉਹਾਰ ਮਨਾ ਰਹੇ ਹਨ। ਮੁਸਲਿਮ ਲੋਕਾਂ ਵਿੱਚ ਇਸ ਤਿਉਹਾਰ ਦੀ ਬਹੁਤ ਖਾਸ ਮਾਨਤਾ ਹੈ। ਇਹ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਬਾਅਦ ਆਉਂਦਾ ਹੈ, ਭਾਰਤ ਵਿੱਚ ਵੀ ਹਰ ਸਾਲ ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿੱਚ ਖਾਸ ਉਤਸ਼ਾਹ ਹੁੰਦਾ ਹੈ।
ਇਸ ਦੌਰਾਨ ਅਟਾਰੀ-ਵਾਹਗਾ ਸਰਹੱਦ ਤੋਂ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ। ਜਿੱਥੇ ਬੀਐੱਸਐੱਫ ਤੇ ਪਾਕਿਸਤਾਨ ਰੇਂਜਰਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡੀਆਂ ਅਤੇ ਹੱਥ ਮਿਲਾ ਕੇ ਈਦ ਦੀ ਵਧਾਈ ਦਿੱਤੀ। ਇਸ ਮੌਕੇ BSF ਦੇ ਅਧਿਕਾਰੀਆਂ ਅਤੇ ਪਾਕਿ ਰੇਂਜਰਾਂ ਨੇ ਇੱਕ ਸਾਂਝੇ ਪ੍ਰੋਗਰਾਮ ਦਾ ਆਯੋਜਨ ਕੀਤਾ।
BSF, Pakistan Rangers exchange sweets at Attari-Wagah border on occasion of Eid Al-Adha
Read @ANI Story | https://t.co/1Ylk8ReYcT#BSF #PakistanRangers #AttariWagahBorder #EidAlAdha pic.twitter.com/xdHv4Mjyl8
— ANI Digital (@ani_digital) July 10, 2022
ਈਦ-ਉਲ-ਅਜ਼ਹਾ ਦੇ ਮੌਕੇ ‘ਤੇ ਕੁਝ ਸਮੇਂ ਲਈ ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਦਰਵਾਜ਼ਿਆਂ ਨੂੰ ਖੋਲ੍ਹਿਆ ਗਿਆ, BSF ਦੇ ਸੀਨੀਅਰ ਅਧਿਕਾਰੀ ਅਤੇ ਪਾਕਿ ਰੇਂਜਰ ਜ਼ੀਰੋ ਲਾਈਨ ‘ਤੇ ਪਹੁੰਚੇ, ਦੋਵਾਂ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਈਦ-ਉਲ-ਅਜ਼ਹਾ ਦੀ ਵਧਾਈ ਦਿੱਤੀ ਤੇ ਨਾਲ ਹੀ ਮਿਠਾਈ ਦੇ ਡੱਬੇ ਵੀ ਦਿੱਤੇ।
ਇਸ ਮੌਕੇ ਬੀਐੱਸਐੱਫ ਦੇ ਅਧਿਕਾਰੀਆਂ ਤੋਂ ਇਲਾਵਾ ਜਵਾਨ ਵੀ ਮੌਜੂਦ ਸਨ, ਕੁਝ ਹੀ ਮਿੰਟਾਂ ਦੇ ਪ੍ਰੋਗਰਾਮ ਦੌਰਾਨ ਦੋਵਾਂ ਧਿਰਾਂ ਦੇ ਅਧਿਕਾਰੀਆਂ ਨੇ ਈਦ-ਉਲ-ਅਜ਼ਹਾ ਦੇ ਤਿਉਹਾਰ ‘ਤੇ ਇੱਕ-ਦੂਜੇ ਨੂੰ ਵਧਾਈ ਦਿੱਤੀ, ਇਸ ਤੋਂ ਤੁਰੰਤ ਬਾਅਦ ਦੋਵਾਂ ਦੇਸ਼ਾਂ ਦੇ ਅੰਤਰਰਾਸ਼ਟਰੀ ਗੇਟ ਬੰਦ ਕਰ ਦਿੱਤੇ ਗਏ। ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਵਾਇਰਸ ਕਾਰਨ ਮਠਿਆਈਆਂ ਦੇ ਆਦਾਨ-ਪ੍ਰਦਾਨ 'ਤੇ ਪਾਬੰਦੀ ਸੀ।