Tarn Taran News: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਢਾਲਾ ਨੇੜੇ ਭਾਰਤ-ਪਾਕਿਸਤਾਨ ਸਰਹੱਦ ਨੇੜੇ  ਪਾਕਿਸਤਾਨ ਵਾਲੇ ਪਾਸਿਓਂ ਸਰਹੱਦ ਪਾਰ ਕਰਦੇ ਸਮੇਂ ਬੀਐਸਐਫ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕੀਤਾ ਹੈ।  ਮੁਲਜ਼ਮ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਰਿਹਾ ਸੀ। ਦੇਰ ਰਾਤ ਉਸ ਨੂੰ ਭਾਰਤ ‘ਚ ਦਾਖਲ ਹੁੰਦੇ ਹੀ ਪਿੰਡ ਨੌਸ਼ਹਿਰਾ ਢਾਲਾ ‘ਤੇ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ. ਜਵਾਨ ਨੇ ਗ੍ਰਿਫਤਾਰ ਕਰ ਲਿਆ।


COMMERCIAL BREAK
SCROLL TO CONTINUE READING

ਪਾਕਿਸਤਾਨੀ ਘੁਸਪੈਠੀਆ ਨੂੰ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਚੌਕਸ ਸੈਨਿਕਾਂ ਨੇ ਤੁਰੰਤ ਘੁਸਪੈਠੀਏ ਨੂੰ ਰੋਕਣ ਲਈ ਚੁਣੌਤੀ ਦਿੱਤੀ ਪਰ ਉਹ ਸਰਹੱਦ ਸੁਰੱਖਿਆ ਵਾੜ ਵੱਲ ਭੱਜਣ ਲੱਗਾ। ਆਉਣ ਵਾਲੇ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਸਰਹੱਦ 'ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ, ਡਿਊਟੀ 'ਤੇ ਤਾਇਨਾਤ ਜਵਾਨਾਂ ਨੇ ਵੱਧ ਤੋਂ ਵੱਧ ਸੰਜਮ ਵਰਤਦੇ ਹੋਏ ਘੁਸਪੈਠੀਏ ਨੂੰ ਭੱਜਣ 'ਚ ਅਸਮਰੱਥ ਬਣਾਉਣ ਲਈ ਗੋਲੀਬਾਰੀ ਕੀਤੀ।


ਨਤੀਜੇ ਵਜੋਂ, ਉਸ ਦੇ ਖੱਬੀ ਪੱਟ 'ਤੇ ਗੋਲੀ ਲੱਗੀ ਅਤੇ ਉਹ ਸਰਹੱਦੀ ਸੁਰੱਖਿਆ ਵਾੜ ਦੇ ਕੋਲ ਡਿੱਗ ਗਿਆ। ਜ਼ਖਮੀ ਘੁਸਪੈਠੀਏ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਢਾਲਾ ਨੇੜੇ ਸਰਹੱਦੀ ਸੁਰੱਖਿਆ ਵਾੜ ਤੋਂ ਹੋਈ ਹੈ।


BSF ਦੇ ਜਵਾਨਾਂ ਨੇ ਜ਼ਖਮੀ ਪਾਕਿਸਤਾਨੀ ਘੁਸਪੈਠੀਏ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਭੇਜ ਦਿੱਤਾ। ਜ਼ਖਮੀ ਘੁਸਪੈਠੀਏ ਦੀ ਹਾਲਤ ਹੁਣ ਸਥਿਰ ਹੈ। ਪਾਕਿਸਤਾਨੀ ਘੁਸਪੈਠੀਏ ਤੋਂ ਬੀਐਸਐਫ ਅਤੇ ਹੋਰ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।


ਚੌਕਸ ਬੀ.ਐੱਸ.ਐੱਫ. ਦੇ ਜਵਾਨਾਂ ਦੀ ਸਾਵਧਾਨੀ ਅਤੇ ਸਮੇਂ ਸਿਰ ਕਾਰਵਾਈ ਦੇ ਨਤੀਜੇ ਵਜੋਂ, ਇੱਕ ਪਾਕਿਸਤਾਨੀ ਘੁਸਪੈਠੀਏ ਦੀ ਇਹ ਮਹੱਤਵਪੂਰਨ ਗ੍ਰਿਫਤਾਰੀ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੱਲ ਰਹੀ ਚੋਣ ਪ੍ਰਕਿਰਿਆ ਦੇ ਕਾਰਨ ਸਰਹੱਦ 'ਤੇ ਹਾਈਅਲਰਟ ਦੇ ਵਿਚਕਾਰ ਹੋਈ ਹੈ। ਇਹ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੀ ਪਵਿੱਤਰਤਾ ਨੂੰ ਬਣਾਈ ਰੱਖਣ ਅਤੇ ਸਰਹੱਦੀ ਆਬਾਦੀ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਬੀਐਸਐਫ ਦੀ ਵਚਨਬੱਧਤਾ ਨੂੰ ਦਹੁਰਾਂਉਦਾ ਕਰਦਾ ਹੈ।